WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

’ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ

ਚੰਡੀਗੜ੍ਹ, 28 ਅਗਸਤ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਨ੍ਹਾਂ ਦੀ ਸਖ਼ਤ ਨਿੰਦਾ ਕੀਤੀ। ‘ਆਪ’ ਆਗੂਆਂ ਨੇ ਕਿਹਾ ਕਿ ਕੰਗਨਾ ਰਣੌਤ ਦਾ ਬਿਆਨ ਕੋਈ ਨਵਾਂ ਨਹੀਂ ਹੈ, ਸਗੋਂ ਇਹ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ। ਇਸ ਧਰਨੇ ਦੀ ਅਗਵਾਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (ਆਪ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ) ਅਤੇ ਸ਼ਮਿੰਦਰ ਸਿੰਘ ਖਿੰਡਾ (ਕਿਸਾਨ ਵਿੰਗ ਇੰਚਾਰਜ ’ਤੇ ਚੇਅਰਮੈਨ ਐਗਰੋ ਇੰਡਸਟਰੀ ਕਾਰਪੋਰੇਸ਼ਨ) ਨੇ ਕੀਤੀ।

AAP ਦੇ ਹੋਏ Dimpy Dhillon,Bhagwant Mann ਨੇ ਕਰਵਾਈ ਸਮੂਲੀਅਤ

ਇਸ ਮੌਕੇ ਵੱਡੀ ਗਿਣਤੀ ’ਚ ’ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ’ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਹੁਣ ਸੰਸਦ ਮੈਂਬਰ ਹਨ, ਇਹ ਇਕ ਅਹਿਮ ਜ਼ਿੰਮੇਵਾਰੀ ਹੈ, ਉਹ ਕਿਸੇ ਇਕ ਸਮੂਹ ਜਾਂ ਦੂਜੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਬੇਤੁਕੇ ਬਿਆਨ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਿਸੇ ਭਾਜਪਾ ਆਗੂ ਨੇ ਸਾਡੇ ਕਿਸਾਨਾਂ ਵਿਰੁੱਧ ਅਜਿਹਾ ਬਿਆਨ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਦੌਰਾਨ ਭਾਜਪਾ ਆਗੂ ਲਗਾਤਾਰ ਸਾਡੇ ਕਿਸਾਨਾਂ ਵਿਰੁੱਧ ਭੰਡੀ ਪ੍ਰਚਾਰ ਕਰਨ ਲਈ ਬਿਆਨਬਾਜ਼ੀ ਕਰਦੇ ਰਹੇ।

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

ਕੰਗਨਾ ਰਣੌਤ ਦੀ ਤਾਜ਼ਾ ਟਿੱਪਣੀ ਵੀ ਸਾਡੇ ਕਿਸਾਨਾਂ ਪ੍ਰਤੀ ਅਪਮਾਨਜਨਕ ਹੈ ਅਤੇ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੰਗਨਾ ਦੇ ਬਿਆਨ ਤੋਂ ਦੂਰੀ ਬਣਾ ਰਹੀ ਹੈ।ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਭਾਜਪਾ ਨੂੰ ਕੰਗਨਾ ਰਣੌਤ ਨੂੰ ਫਟਕਾਰ ਲਗਾਉਣ ਦਾ ਡਰਾਮਾ ਕਰਨ ਦੀ ਬਜਾਏ ਉਸ ਨੂੰ ਪਾਰਟੀ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਸਾਡੇ ਅੰਨਦਾਤਾ ਨੂੰ ਬਦਨਾਮ ਕਰਨ ਲਈ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ।

 

Related posts

ਕਿਸਾਨਾਂ ਲਈ ਵੱਡੀ ਖ਼ੁਸਖਬਰੀ: ਖੇਤੀਬਾੜੀ ਲਈ 90 ਹਜ਼ਾਰ ਨਵੇਂ ਸੋਲਰ ਪੰਪ ਮੁਹੱਈਆ ਕਰਵਾਏਗੀ ਮਾਨ ਸਰਕਾਰ

punjabusernewssite

ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

punjabusernewssite

ਕੈਨੇਡਾ ਦੇ ਮੁੱਦੇ ’ਤੇ ਸੁਨੀਲ ਜਾਖੜ ਨੇ ਜੈਸ਼ੰਕਰ ਨੂੰ ਲਿਖੀ ਚਿੱਠੀ

punjabusernewssite