ਨੰਦਨ ਐਨਕਲੇਵ ਵਿਚ ਚੱਲਿਆ ‘ਆਪ’ ਦਾ ਝਾੜੂ, ਅਮਰਜੀਤ ਮਹਿਤਾ ਦੀ ਅਗਵਾਈ ਹੇਠ ਦਰਜ਼ਨਾਂ ਨਿਵਾਸੀਆਂ ਨੂੰ ਕਰਵਾਇਆ ਆਪ ‘ਚ ਸ਼ਾਮਲ

Date:

spot_img

Bathinda News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਬਠਿੰਡਾ ਸ਼ਹਿਰ ਨੂੰ ਆਧੁਨਿਕ ਤੇ ਵਿਕਸਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ੁਰੂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਕੜੀ ਤਹਿਤ ਬਠਿੰਡਾ ਦੇ ਵਾਰਡ ਨੰਬਰ 30 ਦੀ ਨਰੂਆਣਾ ਰੋਡ ’ਤੇ ਸ੍ਰੀ ਪੰਚਮੁਖੀ ਬਾਲਾ ਜੀ ਮੰਦਰ ਦੇ ਸਾਹਮਣੇ ਸਥਿਤ ਨੰਦਨ ਐਨਕਲੇਵ ਦੇ ਵਸਨੀਕਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਨੰਦਨ ਐਨਕਲੇਵ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰੀ ਰਤਨ ਲਾਲ ਸ਼ਰਮਾ, ਸਕੱਤਰ ਸ੍ਰੀ ਹਰਦੇਵ ਸਿੰਘ ਬਰਾੜ ਅਤੇ ਕੈਸ਼ੀਅਰ ਸ੍ਰੀ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਨੰਦਨ ਐਨਕਲੇਵ ਦੇ ਵਸਨੀਕਾਂ ਨੇ ‘ਆਪ’ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਇਆ।

ਇਹ ਵੀ ਪੜ੍ਹੋ 👉Punjab Tax Department ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਵਾਰਡ ਨੰਬਰ 30 ਦੇ ਕੌਂਸਲਰ ਸ੍ਰੀ ਕੁਲਵਿੰਦਰ ਸਿੰਘ ਮਾਕੜ ਦੀ ਮੌਜੂਦਗੀ ਵਿੱਚ ਨੰਦਨ ਐਨਕਲੇਵ ਦੇ ਵਸਨੀਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਬਠਿੰਡਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਸਿਆਸੀ ਪਾਰਟੀਆਂ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਸਹੂਲਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ 👉Punjab ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੇ ਨਾਲ ਹੀ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸ਼ਹਿਰ ਦੀਆਂ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ ਪ੍ਰਬੰਧ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਇੱਕ ਸਿਆਸੀ ਸੰਗਠਨ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ ਅਤੇ ਵਿਕਾਸ ਦੀ ਰਾਜਨੀਤੀ ਦਾ ਨਾਮ ਹੈ। ਉਨ੍ਹਾਂ ਨੰਦਨ ਐਨਕਲੇਵ ਦੇ ਵਸਨੀਕਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਵਾਰਡ ਨੰਬਰ 30 ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ 👉ਨਸ਼ਾ ਤਸਕਰ ਤੋਂ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਦੋ SHOs ਵਿਰੁਧ ਪਰਚਾ ਦਰਜ਼, ਇੱਕ ਗ੍ਰਿਫਤਾਰ

ਨੰਦਨ ਐਨਕਲੇਵ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰੀ ਰਤਨ ਲਾਲ ਸ਼ਰਮਾ, ਸਕੱਤਰ ਸ੍ਰੀ ਹਰਦੇਵ ਸਿੰਘ ਬਰਾੜ ਅਤੇ ਕੈਸ਼ੀਅਰ ਸ੍ਰੀ ਪ੍ਰਕਾਸ਼ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਬਠਿੰਡਾ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਚੱਲਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇਣ ਅਤੇ ਵਿਕਾਸ ਨੂੰ ਰਾਜਨੀਤੀ ਦਾ ਕੇਂਦਰ ਬਣਾਉਣ ਦੀ ਨੀਤੀ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ।‘ਆਪ’ ਵਿੱਚ ਸ਼ਾਮਲ ਹੋਏ ਨੰਦਨ ਐਨਕਲੇਵ ਦੇ ਵਸਨੀਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...