ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ, ਦੇਰ ਹੋਈ ਹੈ ਪਰ ਇਨਸਾਫ ਦੀ ਉਮੀਦ ਜਾਗੀ
Chandigarh News: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਦਾਲਤ ਦਾ ਧੰਨਵਾਦ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ ਹੈ।’ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਦੰਗਿਆਂ ‘ਚ ਸਪੱਸ਼ਟ ਤੌਰ ‘ਤੇ ਦੋਸ਼ੀ ਸੀ ਅਤੇ ਇਹ ਦੰਗੇ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ਸਨ।
ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਕੁਝ ਉਮੀਦ ਮਿਲੀ ਹੈ। ਕੰਗ ਨੇ ਕਿਹਾ ਕਿ ਇਨਸਾਫ਼ ਮਿਲਣ ਵਿੱਚ ਕਾਫੀ ਦੇਰੀ ਹੋਈ ਹੈ ਕਿਉਂਕਿ ਸਜ਼ਾ ਸੁਣਾਏ ਜਾਣ ਵਿੱਚ ਦਹਾਕੇ ਲੱਗ ਗਏ ਹਨ, ਫਿਰ ਵੀ ਅਦਾਲਤ ਦਾ ਇਹ ਫੈਸਲਾ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ਵਿੱਚ ਭਰੋਸਾ ਵਧਿਆ ਹੈ। ਉਮੀਦ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਦਿੱਤੀ ਜਾਵੇਗੀ ਅਤੇ ਸੱਜਣ ਕੁਮਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ
ਸਿੱਖ ਵਿਰੋਧੀ ਦੰਗਿਆਂ ਦੌਰਾਨ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਓ-ਪੁੱਤ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸੇ ਮਾਮਲੇ ‘ਚ ਰਾਊਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਭਾਵੇਂ ਸੱਜਣ ਕੁਮਾਰ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਹੈ ਪਰ ਉਸ ਨੂੰ ਜੇਲ੍ਹ ਵਿੱਚੋਂ ਹੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ 18 ਫਰਵਰੀ ਨੂੰ ਬਹਿਸ ਤੋਂ ਬਾਅਦ ਅਦਾਲਤ ਵੱਲੋਂ ਸਜ਼ਾ ਦਾ ਫੈਸਲਾ ਕੀਤਾ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।