AAM AADMI PARTY ਦੀ ਸ਼ੁਕਰਾਨਾ ਯਾਤਰਾ ਪਟਿਆਲਾ ਤੋਂ ਹੋਈ ਸ਼ੁਰੂ, ਸ਼੍ਰੀ ਅੰਮ੍ਰਿਤਸਰ ਸਾਹਿਬ ’ਚ ਹੋਵੇਗੀ ਸਮਾਪਤ

0
33

ਚੰਡੀਗੜ੍ਹ, 26 ਨਵੰਬਰ: ਪਾਰਟੀ ਨੂੰ ਨਵਾਂ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਦੀ ਖ਼ੁਸੀ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਦਿੱਤੀ ਗਈ ਹੈ। ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸ਼ੁਰੂ ਹੋਈ ਇਹ ਯਾਤਰਾ ਅੰਮ੍ਰਿਤਸਰ ਵਿਚ ਜਾ ਕੇ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਯਾਤਰਾ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਕੈਬਨਿਟ ਵਜ਼ੀਰ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਇਲਾਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਦੇਵ ਮਾਨ, ਗੁਰਲਾਲ ਸਿੰਘ ਘਨੌਰ, ਪਾਰਟੀ ਦੇ ਜਥੇਬੰਦਕ ਆਗੂ ਸਮਿੰਦਰ ਖਿੰਡਾ, ਬੁਲਾਰੇ ਸਨੀ ਆਹਲੂਵਾਲੀਆ ਸਹਿਤ ਸਮੁੱਚੀ ਲੀਡਰਸ਼ਿਪ ਤੇ ਵਰਕਰ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ Police Encounter: ਖੁਦ ਨੂੰ ‘ਨਾਢੂ ਖਾਂ’ ਕਹਾਉਂਦੇ ਬਦਮਾਸ਼ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ

ਪਾਰਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਇਹ ਯਾਤਰਾ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।

 

LEAVE A REPLY

Please enter your comment!
Please enter your name here