Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਆਪ ਨੇ ਕੀਤਾ ਸਵਾਗਤ

9 Views

ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ- ‘ਆਪ’ ਬੁਲਾਰਾ ਨੀਲ ਗਰਗ
ਚੰਡੀਗੜ੍ਹ, 14 ਅਕਤੂਬਰ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ “ਮਾਨਯੋਗ ਹਾਈ ਕੋਰਟ ਦਾ ਧੰਨਵਾਦ… ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ…ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ”।

ਇਹ ਵੀ ਪੜ੍ਹੋ:Big News: ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ, ਹਾਈਕੋਰਟ ਵੱਲੋਂ 700 ਪਿਟੀਸ਼ਨਾਂ ਰੱਦ

ਆਪ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ। ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਬਿਰਤਾਂਤ ਫੈਲਾ ਰਹੇ ਹਨ ਅਤੇ ਸਾਡੇ ‘ਤੇ ਝੂਠੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ‘ਦਬਾਅ ਦੀ ਰਾਜਨੀਤੀ’ ਖੇਡ ਰਹੀ ਸੀ, ਪਰ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਹੁਣ ਪੰਜਾਬ ਦੇ ਲੋਕ ਕਾਂਗਰਸ ਨੂੰ ਵੀ ਨਕਾਰ ਦੇਣਗੇ। ਗਰਗ ਨੇ ਕਿਹਾ ਕਿ ਸਾਰੀਆਂ ਅਰਜ਼ੀਆਂ ਸਿਆਸਤ ਤੋਂ ਪ੍ਰੇਰਿਤ ਸਨ ਅਤੇ ਇਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਅਤੇ ਸਾਡੀ ਸਰਕਾਰ ਨੂੰ ਬਦਨਾਮ ਕਰਨਾ ਸੀ ਪਰ ਹਾਈ ਕੋਰਟ ਨੇ ਇਨ੍ਹਾਂ ਨੂੰ ਸਬਕ ਸਿਖਾਇਆ।

ਇਹ ਵੀ ਪੜ੍ਹੋ:CM Bhagwant Mann ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ, ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਜ਼ਾਦ ਅਤੇ ਨਿਰਪੱਖ ਚੋਣਾਂ ਦੇ ਹੱਕ ਵਿੱਚ ਰਹੀ ਹੈ। ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਨਾਲ ਸਰਕਾਰ ਅਤੇ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਚੋਣ ਪ੍ਰਕਿਰਿਆ ਵਿਚ ਕੋਈ ਦਖਲਅੰਦਾਜ਼ੀ ਹੈ।ਨੀਲ ਗਰਗ ਨੇ ਮਨਪ੍ਰੀਤ ਬਾਦਲ ਅਤੇ ਰਾਜਾ ਵਡਿੰਗ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕਾਂਗਰਸ ਵਾਲੇ ਸਾਡੇ ‘ਤੇ ਧੱਕੇਸ਼ਾਹੀ ਦੇ ਦੋਸ਼ ਲਗਾ ਰਹੇ ਹਨ ਜਦਕਿ ਉਨ੍ਹਾਂ ਦੀ ਪਾਰਟੀ ਦੇ ਮੁਖੀ ਰਾਜਾ ਵਡਿੰਗ ਨੇ ਗਿੱਦੜਬਾਹਾ ‘ਚ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਪੁੱਤ ਅਤੇ ਪਤਨੀ ਨੂੰ ਨਾਮਜ਼ਦਗੀ ਰੱਦ ਕਰਨ ਲਈ ਮਜਬੂਰ ਕੀਤਾ।

 

Related posts

ਅਕਾਲੀ ਦਲ ਨੇ ਭਾਜਪਾ ਆਗੂ ਵਿਰੁਧ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ, ਜਾਣੋ ਕਾਰਨ

punjabusernewssite

ਦਿੱਲੀ ਦੇ ਇੰਜੀਨੀਅਰ ਮਨੋਜ ਤ੍ਰਿਪਾਠੀ ਨੂੰ ਲਾਈਆ BBMB ਦਾ ਨਵਾਂ ਚੇਅਰਮੈਂਨ

punjabusernewssite

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ’ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

punjabusernewssite