Site icon Punjabi Khabarsaar

ਆਪ ਦਾ ਦਾਅਵਾ: ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਲਈ ਭਾਜਪਾ ਕਰ ਰਹੀ ਹੈ ਪੰਜਾਬ ਦੇ ਕਿਸਾਨਾਂ ਤੰਗ

63 Views

ਜੇ ਐਫਸੀਆਈ ਚੌਲਾਂ ਦੀ ਗੁਣਵੱਤਾ ਦੀ ਜਾਂਚ ਕਰਨ ਤੋਂ ਬਾਅਦ ਖ਼ਰੀਦਦੀ ਹੈ ਤਾਂ ਕਰਨਾਟਕ ਦੇ ਐਫਸੀਆਈ ਡਿਵੀਜ਼ਨ ਨੇ ਸੈਂਪਲ ਕਿਵੇਂ ਫੇਲ ਕੀਤੇ? – ਕੰਗ
ਚੰਡੀਗੜ੍ਹ, 7 ਨਵੰਬਰ: ਕਰਨਾਟਕ ’ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ ’ਤੇ ਆਮ ਆਦਮੀ ਪਾਰਟੀ ’ਆਪ’ ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਖ਼ਰੀਦਦੀ ਹੈ, ਫਿਰ ਕਰਨਾਟਕ ਦੀ ਐੱਫ.ਸੀ.ਆਈ ਡਿਵੀਜ਼ਨ ਨੇ ਸੈਂਪਲ ਫੇਲ ਕਿਸ ਤਰ੍ਹਾਂ ਕਰ ਦਿੱਤੇ? ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਰਨਾਟਕ ਨੇ ਪੰਜਾਬ ਦੇ ਚੌਲਾਂ ਨੂੰ ਲੈ ਕੇ ਜੋ ਕਿਹਾ ਹੈ, ਉਸ ਨੂੰ ਦੇਖਦਿਆਂ ਸਾਫ਼ ਜਾਪਦਾ ਹੈ ਕਿ ਪੰਜਾਬ ਖ਼ਿਲਾਫ਼ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ।

ਇਹ ਵੀ ਪੜ੍ਹੋCM Bhagwant Mann ਤੋਂ ਬਾਅਦ ਹੁਣ Arvind Kejriwal ਪੰਜਾਬ ’ਚ ਭਖਾਉਣਗੇ ਚੋਣ ਮੁਹਿੰਮ

ਉਨ੍ਹਾਂ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਪੰਜਾਬ ਦਾ ਝੋਨਾ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਤੋਂ ਪਿੱਛੇ ਹੱਟ ਰਹੀ ਹੈ ਅਤੇ ਕਈ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ। ਇਹ ਸਭ ਸਿਰਫ਼ ਪੰਜਾਬ ਵਿੱਚੋਂ ਝੋਨਾ ਨਾ ਖ਼ਰੀਦਣ ਦੇ ਬਹਾਨੇ ਹਨ।ਅਸਲ ਵਿੱਚ ਇਹ ਸਭ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਕੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਦਾ ਜ਼ਿਕਰ ਕੀਤਾ ਕਿ ‘ਭਾਜਪਾ ਸਰਕਾਰ ਲੰਬੇ ਸਮੇਂ ਤੱਕ ਐਮਐਸਪੀ ਨਹੀਂ ਦੇਵੇਗੀ’।ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਬਦਲਾ ਲੈਣ ਦੀ ਸਾਜ਼ਿਸ਼ ਹੈ।

 

Exit mobile version