👉ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮਾਨ ਸਰਕਾਰ ਦੀਆਂ ਲੋਕ ਹਿੱਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ
👉“ਵਿਕਾਸ ਅਤੇ ਲੋਕ ਹਿੱਤ ਦੀ ਰਾਜਨੀਤੀ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ” : ਅਮਰਜੀਤ ਮਹਿਤਾ
Bathinda News:ਬਠਿੰਡਾ ਨੂੰ ਆਧੁਨਿਕ, ਸੁੰਦਰ ਅਤੇ ਸਹੂਲਤਾਂ ਨਾਲ ਭਰਪੂਰ ਸ਼ਹਿਰ ਬਣਾਉਣ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਤੇਜ਼ੀ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਹਿੱਤੈਸ਼ੀ ਨੀਤੀਆਂ ਦਾ ਅਸਰ ਹੁਣ ਜ਼ਮੀਨੀ ਪੱਧਰ ’ਤੇ ਵੀ ਸਾਫ਼ ਦਿਖਾਈ ਦੇਣ ਲੱਗਾ ਹੈ। ਵਿਕਾਸ ਦੀ ਇਸ ਬਦਲਦੀ ਤਸਵੀਰ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ, ਖਾਸ ਕਰਕੇ ਨੌਜਵਾਨ, ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਇਸੇ ਕੜੀ ਤਹਿਤ ਅੱਜ ਸਕੂਲ ਵੈਨ ਯੂਨੀਅਨ ਨੇ ਵਾਰਡ ਨੰਬਰ 26 ਦੇ ਇੰਚਾਰਜ ਸ੍ਰੀ ਮਲਕੀਤ ਸਿੰਘ ਸ਼ਾਰਦਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਸ਼ੇਸ਼ ਗੱਲ ਇਹ ਰਹੀ ਕਿ ਉਕਤ ਯੂਨੀਅਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਸੀ। ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਦੇ ਕੰਮਾਂ ਵਿੱਚ ਵਿਸ਼ਵਾਸ ਪ੍ਰਗਟਾਇਆ।
ਇਹ ਵੀ ਪੜ੍ਹੋ 👉Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List
ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ।ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੰਦਿਆਂ ਕਈ ਲੋਕ ਹਿੱਤੈਸ਼ੀ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਸਰਕਾਰ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਵੀ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਲਈ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸ਼ਹਿਰ ਨੂੰ ਆਧੁਨਿਕ ਰੂਪ ਦੇਣ ਦੀ ਦਿਸ਼ਾ ਵਿੱਚ ਵੀ ਅਹਿਮ ਕਦਮ ਚੁੱਕੇ ਜਾ ਰਹੇ ਹਨ।ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਦੀ ਰਾਜਨੀਤੀ ਕਾਰਨ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਪ੍ਰਤੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਪਰਿਵਾਰ ਵਾਂਗ ਆਪਣੇ ਵਰਕਰਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਸਕੂਲ ਵੈਨ ਯੂਨੀਅਨ ਦੇ ਸ੍ਰੀ ਦਰਸ਼ਨ ਸਿੰਘ, ਸ੍ਰੀ ਹਰਵਿੰਦਰ ਸਿੰਘ, ਸ੍ਰੀ ਕਾਕਾ ਸਿੰਘ, ਸ੍ਰੀ ਭੂਰਾ ਸਿੰਘ, ਸ੍ਰੀ ਦਲਜੀਤ ਸਿੰਘ, ਸ੍ਰੀ ਬੀਰਬਲ ਸਿੰਘ, ਸ੍ਰੀ ਸ਼ਾਂਟੀ ਸਿੰਘ, ਸ੍ਰੀ ਗੁਰਮੀਤ ਸਿੰਘ, ਸ੍ਰੀ ਬਿੰਦਰ ਸਿੰਘ, ਸ੍ਰੀ ਭੋਲਾ ਸਿੰਘ, ਸ੍ਰੀ ਤੇਜ ਸਿੰਘ, ਸ੍ਰੀ ਹਰਦੇਵ ਸਿੰਘ, ਸ੍ਰੀ ਸਾਗਰ, ਸ੍ਰੀ ਬਲਦੇਵ ਸਿੰਘ, ਸ੍ਰੀ ਜੱਸੀ ਸਿੰਘ, ਸ੍ਰੀ ਸ਼ਰਨਜੀਤ ਸਿੰਘ ਅਤੇ ਸ੍ਰੀ ਲੱਕੀ ਸਿੰਘ ਸਮੇਤ ਹੋਰ ਮੈਂਬਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਲੋਕ ਹਿੱਤੈਸ਼ੀ ਨੀਤੀਆਂ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਬਠਿੰਡਾ ਦੇ ਵਿਕਾਸ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਦੇ ਨਾਲ-ਨਾਲ ਬਠਿੰਡਾ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













