WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਐਸਡੀਐਮ ਨੇ ਪਿੰਡ ਨਸੀਬਪੁਰਾ ਵਿਖੇ ਸੁਣੀਆਂ ਸਮੱਸਿਆਵਾਂ

ਨਸੀਬਪੁਰਾ (ਬਠਿੰਡਾ), 6 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਤਲਵੰਡੀ ਸਾਬੋ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਨਸੀਬਪੁਰਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਲਈ ਇੱਕ ਕੈਂਪ ਦਾ ਆਯੋਜਨ ਕੀਤਾ।

ਬਠਿੰਡਾ ਦੀ ਨਵੀਂ ਐਸਐਸਪੀ ਨੇ ਆਉਂਦੇ ਹੀ ਚੁੱਕੇ ਨਸ਼ਾ ਤਸਕਰ,402 ਗਰਾਮ ਹੈਰੋਇਨ ਸਮੇਤ 3 ਕਾਬੂ

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ: ਅਮਨ ਅਰੋੜਾ

ਕੈਂਪ ਦੌਰਾਨ ਪਿੰਡ ਨਸੀਬਪੁਰਾ ਤੋਂ ਇਲਾਵਾ ਸ਼ੇਰਗੜ੍ਹ, ਜੀਵਨ ਸਿੰਘ ਵਾਲਾ, ਕੋਟ ਬਖਤੂ ਅਤੇ ਪਿੰਡ ਮਾਹੀਨੰਗਲ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਮੌਕੇ ਤਹਿਸੀਲਦਾਰ ਤਲਵੰਡੀ ਸਾਬੋ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਵਿਜੀਲੈਂਸ ਵਲੋਂ ਬਠਿੰਡਾ ’ਚ ‘ਖੁੰਬਾਂ’ ਵਾਂਗ ਉੱਗੀਆਂ ਪ੍ਰਾਈਵੇਟ ਕਲੌਨੀਆਂ ਦੀ ਜਾਂਚ ਸ਼ੁਰੂ

punjabusernewssite

ਡਰੱਗਜ਼ ਨਿਯਮਾਂ ਦੀ ਉਲੰਘਣਾ ਕਰਨ ’ਤੇ ਮੈਡੀਕਲ ਸਟੋਰ ਸੰਚਾਲਕ ਨੂੰ ਸਜ਼ਾ

punjabusernewssite

ਬਠਿੰਡਾ ਪੁਲਿਸ ਨੇ ਅੰਂਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ

punjabusernewssite