ਗੋਬਿੰਦਪੁਰਾ (ਬਠਿੰਡਾ): 19 ਸਤੰਬਰ: ਕੁੱਝ ਦਿਨ ਪਹਿਲਾਂ ਪਟਿਆਲਾ ਤੋਂ ਬਦਲ ਕੇ ਆਏ ਡਿਪਟੀ ਕਸਿਮਨਰ ਸ਼ੌਕਤ ਅਹਿਮਦ ਪਰੇ ਵੱਲੋਂ ਆਉਂਦਿਆਂ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਲੋਕਾਂ ਵਿਚ ਜਾਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਪੈਂਦੇ ਪਿੰਡ ਗੋਬਿੰਦਪੁਰਾ ਵਿਖੇ ਕੈਂਪ ਲਗਾਇਆ ਗਿਆ।
ਪੰਜਾਬ ’ਚ ਵੱਜਿਆ ਪੰਚਾਇਤੀ ਚੌਣਾਂ ਦਾ ਵਿਗਲ, 20 ਤੱਕ ਪੈਣਗੀਆਂ ਵੋਟਾਂ
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਜਿੱਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਹੀ ਉਨ੍ਹਾਂ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ ਅਤੇ ਐਸਡੀਐਮ ਬਠਿੰਡਾ ਇਨਾਯਤ ਹਾਜ਼ਰ ਸਨ। ਕੈਂਪ ਦੌਰਾਨ ਪਿੰਡ ਗੋਬਿੰਦਪੁਰਾ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾ, ਨਹਿਰੀ ਪਾਣੀ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਸਾਹਮਣੇ ਆਈਆਂ,
ਬਠਿੰਡਾ ਦੀ ਟੈਕਨੀਕਲ ਯੂਨੀਵਰਸਿਟੀ ਦੇ ਨਵੇਂ ਤਨਖ਼ਾਹ ਸਕੇਲ ਲਈ ਖੋਲਿਆ ਮੋਰਚਾ
ਜਿਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਡਿਪਟੀ ਕਮਿਸ਼ਨਰ ਵਲੋਂ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਵੱਖ ਵੱਖ ਅਧਿਕਾਰੀਆਂ ਤੇ ਮੁਲਾਜਮਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡਾਂ ਦੇ ਲੋਕ ਤੇ ਮੋਹਤਵਾਰ ਆਦਿ ਹਾਜ਼ਰ ਸਨ।
Share the post "‘‘ਆਪ ਦੀ ਸਰਕਾਰ ਆਪ ਦੇ ਦੁਆਰ”’’ ਬਠਿੰਡਾ ਦੇ ਨਵੇਂ ਡਿਪਟੀ ਕਮਿਸ਼ਨਰ ਮੁੜ ਲੋਕਾਂ ’ਚ ਪੁੱਜੇ, ਸੁਣੀਆਂ ਆਮ ਲੋਕਾਂ ਦੀਆਂ ਸਮੱਸਿਆਵਾਂ"