WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

‘‘ਆਪ ਦੀ ਸਰਕਾਰ ਆਪ ਦੇ ਦੁਆਰ’’, ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ:ਐਸ.ਡੀ.ਐਮ

ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਤਲਵੰਡੀ ਸਾਬੋ ਦੇ ਪਿੰਡ ਗਿਆਨਾ ਵਿਖੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਦੇ ਹੱਲ ਲਈ ਮੰਗਲਵਾਰ ਨੂੰ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ।

ਅਕਾਲੀ ਦਲ ’ਚ ਵੱਡੀ ਹਲਚਲ: ਚੰਦੂਮਾਜਰਾ, ਜੰਗੀਰ ਕੌਰ, ਢੀਂਢਸਾ, ਮਲੂਕਾ, ਰੱਖੜਾ, ਵਡਾਲਾ ਆਦਿ ਆਗੂਆਂ ਨੂੰ ਕੱਢਿਆ

ਇਸ ਮੌਕੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ। ਕੈਂਪ ਦੌਰਾਨ ਪਿੰਡ ਗਿਆਨਾ ਤੋਂ ਇਲਾਵਾ ਮਲਕਾਣਾ, ਗਾਟਵਾਲੀ, ਤੰਗਰਾਲੀ, ਫੁੱਲੋਖਾਰੀ, ਜੱਜਲ ਅਤੇ ਤਿਉਣਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਬੁਢਾਪਾ ਤੇ ਵਿਧਵਾ ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ।

ਪੰਜਾਬ ਦੀ ਇਸ ਨਗਰ ਕੋਂਸਲ ਦਾ ਕਲਰਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਲਈ ਯੂਡੀਆਈਡੀ ਕਾਰਡ ਬਣਾਉਣ ਸਬੰਧੀ ਸਪੈਸ਼ਲ ਡੈਸਕ ਵੀ ਲਗਾਇਆ ਗਿਆ।ਇਸ ਮੌਕੇ ਤਹਿਸੀਲਦਾਰ ਤਲਵੰਡੀ ਸਾਬੋ ਗੁਰਵਿੰਦਰ ਕੌਰ, ਰੀਡਰ ਨਿਰਮਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਲੋਕ ਸਭਾ ਚੋਣਾਂ: ਵੋਟਰ ਜਾਗਰੂਕਤਾ ਸਾਈਕਲ ਰੈਲੀ ਆਯੋਜਿਤ

punjabusernewssite

ਪਾਰਕਿੰਗ ਮੁੱਦਾ: ਸ਼੍ਰੋਮਣੀ ਅਕਾਲੀ ਦਲ ਦੇ ਕੌਸਲਰਾਂ ਨੇ ਮੇਅਰ ਕੋਲੋਂ ਜਨਰਲ ਹਾਊਸ ਦੀ ਮੀਟਿੰਗ ਸੱਦਣ ਦੀ ਕੀਤੀ ਮੰਗ

punjabusernewssite

ਬਠਿੰਡਾ ’ਚ ਮੈਗਾ ਸਵੈ ਰੋਜ਼ਗਾਰ ਮੇਲਾ ਅੱਜ

punjabusernewssite