Punjabi Khabarsaar
ਜਲੰਧਰ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ’ਆਪ’ ਦਾ ਲਗਾਤਾਰ ਵਧਦਾ ਜਾ ਰਿਹਾ ਹੈ ਗਰਾਫ਼

ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਅਤੇ ਦੀਪਕ ਭਗਤ ਆਪ ’ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ

ਜਲੰਧਰ, 6 ਜੁਲਾਈ: ਆਮ ਆਦਮੀ ਪਾਰਟੀ ’ਆਪ’ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਇਕ ਵਾਰ ਫਿਰ ਆਪ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸ਼ਨੀਵਾਰ ਨੂੰ ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਅਤੇ ਦੀਪਕ ਭਗਤ ਆਪਣੇ ਸੈਂਕੜੇ ਸਾਥੀਆਂ ਨਾਲ ਆਪ ’ਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ’ਆਪ’ ਦੀ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ’ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ।

 

 

ਪੰਜਾਬ ‘ਚ ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਜੂਨ ਮਹੀਨੇ ’ਚ ਆਮਦਨ ਵਿਚ 42 ਫੀਸਦੀ ਹੋਇਆ ਵਾਧਾ: ਜਿੰਪਾ

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। ਉਨ੍ਹਾਂ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨੇ ’ਆਪ’ ਉਮੀਦਵਾਰ ਨੂੰ ਜਿਤਾਇਆ ਸੀ। ਇਸ ਲਈ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ’ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਵਿਧਾਨ ਸਭਾ ਭੇਜਣਗੇ। ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਇਕ ਇਮਾਨਦਾਰ ਆਗੂ ਹਨ। ਵਿਧਾਇਕ ਬਣਨ ਤੋਂ ਬਾਅਦ ਉਹ ਜਲੰਧਰ ਪੱਛਮੀ ਦਾ ਤਨਦੇਹੀ ਨਾਲ ਵਿਕਾਸ ਕਰਨਗੇ ਅਤੇ ਸਾਰੇ ਰੁਕੇ ਹੋਏ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਾਉਣਗੇ।

 

Related posts

ਵਿਧਾਇਕ ਨਾਲ ਵਿਵਾਦ ਤੋਂ ਬਾਅਦ ਡੀਸੀਪੀ ਦਾ ਤਬਾਦਲਾ

punjabusernewssite

ਪੀਆਰਟੀਸੀ ਕਾਮਿਆਂ ਵਲੋਂ ਸਰਕਾਰ ਵਿਰੁਧ ਮੁੜ ਸੰਘਰਸ਼ ਵਿੱਢਣ ਦਾ ਐਲਾਨ

punjabusernewssite

‘ਆਪ’ MLA ਸ਼ੀਤਲ ਅੰਗੁਰਾਲ ਨੇ BJP ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਕੀਤਾ ਖੰਡਣ

punjabusernewssite