ਸ਼੍ਰੀ ਅੰਮ੍ਰਿਤਸਰ ਸਾਹਿਬ, 28 ਜਨਵਰੀ: ਬੀਤੇ ਕੱਲ ਸਥਾਨਕ ਨਗਰ ਨਿਗਮ ਦੇ ਅਹੁੱਦੇਦਾਰਾਂ ਦੀ ਹੋਈ ਚੋਣ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਅੱਜ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਸ਼ੇਸ ਤੌਰ ’ਤੇ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਉਨ੍ਹਾਂ ਨੂੰ ਅਹੁਦੇ ’ਤੇ ਬਿਠਾਇਆ। ਅਹੁੱਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਸ: ਧਾਲੀਵਾਲ ਨੇ ਕਿਹਾ ਕਿ ਅੱਜ ਤੋਂ ਸ਼ਹਿਰ ਦੇ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਹੋਣ ਜਾ ਰਿਹਾ ਤੇ ਮੇਅਰ ਭਾਟੀਆ ਤੇ ਇੰਨ੍ਹਾਂ ਦੀ ਟੀਮ ਸ਼ਹਿਰ ਦਾ ਚਹੁੰਤਰਫ਼ੀ ਵਿਕਾਸ ਕਰਨਗੇ।
ਉਨ੍ਹਾਂ ਵਿਰੋਧੀਆਂ ਵੱਲੋਂ ਮੇਅਰ ਦੀ ਚੋਣ ਵਿਚ ਧੱਕੇਸ਼ਾਹੀ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਵੀ ਨਕਾਰ ਦਿੱਤਾ। ਮੰਤਰੀ ਧਾਲੀਵਾਲ ਨੇ ਦਾਅਵਾ ਕੀਤਾ ਕਿ ਇਹ ਚੋਣ ਹੱਥ ਖੜੇ ਕਰਵਾ ਕੇ ਕਰਵਾਈ ਗਈ ਹੈ ਅਤੇ ਇਸਦੀ ਬਕਾਇਦਾ ਵੀਡੀਓਗ੍ਰਾਫੀ ਕੀਤੀ ਗਈ ਹੈ। ਇਸਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਾ ਸੰਭਾਲਣ ਸਬੰਧੀ ਜਲਦੀ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਦੌਰਾਨ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਦਾਅਵਾ ਕੀਤਾ ਕਿ ‘‘ ਇਸ ਕੁਰਸੀ ’ਤੇ ਬੈਠਣ ਤੋਂ ਬਾਅਦ ਉਸਦੇ ਲਈ ਸਾਰੇ ਇਕਸਾਰ ਹਨ ਤੇ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਆਪ ਦੇ ਨਵੇਂ ਬਣੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ’ਚ ਸੰਭਾਲਿਆ ਅਹੁੱਦਾ"