Bathinda ’ਚ ‘AAP’ ਦਾ ਸਿਆਸੀ ਆਧਾਰ ਹੋਇਆ ਹੋਰ ਮਜ਼ਬੂਤ, ਕਰੀਬ 2 ਦਰਜਨ ਨੌਜਵਾਨਾਂ ਨੇ ਫੜਿਆ ਝਾੜੂ

Date:

spot_img

👉ਭਗਵੰਤ ਮਾਨ ਸਰਕਾਰ ਦੀਆਂ ਜਨਹਿਤ ਨੀਤੀਆਂ ਤੇ ਮੇਅਰ ਪਦਮਜੀਤ ਮਹਿਤਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਨੇ ਚੁਣਿਆ ‘ਆਪ’ ਦਾ ਰਾਹ
👉‘ਨੌਜਵਾਨਾਂ ਦਾ ਭਰੋਸਾ ਪਾਰਟੀ ਦੀ ਸਭ ਤੋਂ ਵੱਡੀ ਤਾਕਤ’ : ਅਮਰਜੀਤ ਮਹਿਤਾ

Bathinda News : ਪੰਜਾਬ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਅਤੇ ਜਨਹਿਤ ਨੀਤੀਆਂ ਦਾ ਅਸਰ ਹੁਣ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣ ਲੱਗਾ ਹੈ। ਬਠਿੰਡਾ ਸ਼ਹਿਰ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਵਰਕਰਾਂ ਅਤੇ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਕੜੀ ਤਹਿਤ ਕਰੀਬ ਦੋ ਦਰਜਨ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ’ਤੇ ਆਪਣਾ ਭਰੋਸਾ ਪ੍ਰਗਟ ਕੀਤਾ। ਨੌਜਵਾਨਾਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਲੋਕ-ਸੇਵਾ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ 👉AAP ਨੇ ਯੂਥ ਆਗੂ ਗੋਲਡੀ ਨੂੰ ਦਿੱਤੀ ਹਲਕਾ ਖਰੜ ਦੀ ਜਿੰਮੇਵਾਰੀ…

ਇਸ ਮੌਕੇ ਚੇਅਰਮੈਨ ਸ੍ਰੀ ਰਾਜਨ ਅਮਰਦੀਪ ਸਿੰਘ, ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਅਸ਼ੋਕ ਕਾਂਸਲ, ਸ੍ਰੀ ਰਾਕੇਸ਼ ਕੱਕਾ, ਸ਼੍ਰੀ ਹਰਵੀਰ ਸਿੰਘ ਰਿੱਪੂ, ਸ੍ਰੀ ਡਿੰਪੀ ਬਾਘਲਾ, ਸ੍ਰੀ ਨਵਦੀਪ ਸ਼ਰਮਾ, ਸ੍ਰੀ ਅਕਸ਼ੈ ਸ਼ਰਮਾ, ਸ੍ਰੀ ਸਾਗਰ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਰਹੇ।ਇਸ ਮੌਕੇ ਸ੍ਰੀ ਅਮਰਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਸੂਬੇ ਦੇ ਭਵਿੱਖ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਇਸ ਗੱਲ ਦਾ ਸੰਕੇਤ ਹੈ ਕਿ ਉਹ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਹਿਤ ਨਾਲ ਜੁੜੇ ਮੁੱਦਿਆਂ ਨੂੰ ਮਹੱਤਵ ਦੇ ਰਹੇ ਹਨ।ਉਨ੍ਹਾਂ ਕਿਹਾ ਕਿ “ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਨੌਜਵਾਨ ਦਾ ਦਿਲੋਂ ਸਵਾਗਤ ਹੈ। ਨੌਜਵਾਨ ਸਿਰਫ਼ ਪਾਰਟੀ ਦਾ ਹਿੱਸਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੇ ਨਿਰਮਾਤਾ ਹਨ। ਉਨ੍ਹਾਂ ਦੀ ਊਰਜਾ ਅਤੇ ਸੋਚ ਨੂੰ ਲੋਕ-ਸੇਵਾ ਨਾਲ ਜੋੜ ਕੇ ਪੰਜਾਬ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।”

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਜਨਹਿਤ ਦੇ ਕਈ ਕੰਮ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਜਾਰੀ ਹਨ।ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੇ ਨਾਲ-ਨਾਲ ਬਠਿੰਡਾ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੇ ਵੀ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਕਾਰਨ ਉਨ੍ਹਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।ਨੌਜਵਾਨਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਭਲਾਈ ਵਾਲੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਯੂਥ ਆਗੂ ਗੋਲਡੀ ਨੂੰ ਦਿੱਤੀ ਹਲਕਾ ਖਰੜ ਦੀ ਜਿੰਮੇਵਾਰੀ…

SAS Nagar News : AAP; ਆਮ ਆਦਮੀ ਪਾਰਟੀ ਵੱਲੋਂ...

CM Bhagwant Singh Mann ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

👉ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਜਾਪਾਨ ਦੇ ਸਹਿਯੋਗ ਵਾਲੇ...

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ; 185 ਕਾਬੂ

👉ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ...