‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਕੀਤਾ ਜਾਵੇਗਾ ਪ੍ਰਦਰਸ਼ਨ, ਭਗਵੰਤ ਮਾਨ ਵੀ ਮੌਜੂਦ ਰਹਿਣਗੇ
ਚੰਡੀਗੜ੍ਹ, 2 ਫਰਵਰੀ : ਚੰਡੀਗੜ੍ਹ ਮੇਅਰ ਚੋਣਾਂ ’ਚ ਧਾਂਦਲੀ ਦੇ ਮਾਮਲੇ ਵਿਚ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਚੁੱਕੀ ਆਮ ਆਦਮੀ ਪਾਰਟੀ ਵਲੋਂ ਹੁਣ ਇਸ ਮਸਲੇ ’ਤੇ ਰੋਸ਼ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਜਿਸਦੇ ਚੱਲਦੇ ਅੱਜ ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ’ਚ ਭਾਜਪਾ ਦੇ ਮੁੱਖ ਦਫਤਰ ਨੇੜੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਸਬੰਧ ਵਿਚ ਜਾਰੀ ਇੱਕ ਬਿਆਨ ਵਿਚ ਦੋਸ਼ ਲਗਾਇਆ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਚੋਣ ਪ੍ਰਣਾਲੀ ਨੂੰ ਤਬਾਹ ਕਰ ਰਹੀ ਹੈ ਅਤੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਅਤੇ ਧੱਕੇਸ਼ਾਹੀ ਇਸ ਦੀ ਤਾਜ਼ਾ ਮਿਸਾਲ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫਸਰ ਨੇ ਜਾਣਬੁੱਝ ਕੇ ਸਾਡੇ ਅੱਠ ਕੌਂਸਲਰਾਂ ਦੀਆਂ ਵੋਟਾਂ ਰੱਦ ਕਰਵਾ ਕੇ ਭਾਜਪਾ ਨੂੰ ਧੱਕੇ ਨਾਲ ਮੇਅਰ ਬਣਾਇਆ ਹੈ। ਬੁੱਧਰਾਮ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।
ਈਡੀ ਦਾ ਕੇਜ਼ਰੀਵਾਲ ਨੂੰ ਪੰਜਵਾਂ ਸੰਮਨ, ਪੇਸ਼ ਹੋਣ ਦੀ ਨਹੀਂ ਸੰਭਾਵਨਾ
ਭਾਜਪਾ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਜਿਸ ਤਰ੍ਹਾਂ ਲੋਕਤੰਤਰੀ ਪ੍ਰਣਾਲੀ ’ਤੇ ਹਮਲੇ ਕਰ ਰਹੀਆਂ ਹਨ, ਜੇਕਰ ਉਹ 2024 ’ਚ ਮੁੜ ਸੱਤਾ ’ਚ ਆਉਂਦੀ ਹੈ ਤਾਂ ਉਹ ਚੋਣ ਪ੍ਰਕਿਰਿਆ ਨੂੰ ਆਪਣੇ ਆਪ ਹੀ ਖਤਮ ਕਰ ਦੇਵੇਗੀ। ਦੂਜੇ ਪਾਸੇ ਦਿੱਲੀ ਪੁਲਿਸ ਵਲੋਂ ਇਸ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਸੁਰੱਖਿਆ ਦੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਆਪ ਆਗੂਆਂ ਤੇ ਵਰਕਰਾਂ ਨੂੰ ਉਨ੍ਹਾਂ ਦੇ ਦਫ਼ਤਰ ਕੋਲ ਹੀ ਰੋਕੇ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਤੋਂ ਇਲਾਵਾ ਭਾਜਪਾ ਵਲੋਂ ਵੀ ਅੱਜ ਦੇ ਦਿਨ ਹੀ ਆਪ ਵਿਰੁਧ ਰੋਸ਼ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
Share the post "ਚੰਡੀਗੜ੍ਹ ਮੇਅਰ ਚੋਣਾਂ ’ਚ ਧਾਂਦਲੀ ਦੇ ਵਿਰੁਧ ਆਪ ਦਾ ਦਿੱਲੀ ਭਾਜਪਾ ਦੇ ਮੁੱਖ ਦਫਤਰ ਨੇੜੇ ਰੋਸ ਪ੍ਰਦਰਸ਼ਨ ਅੱਜ"