ਮਲਵਿੰਦਰ ਕੰਗ ਨੇ ਕਿਹਾ, ਸੁਨੀਲ ਜਾਖੜ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿਚ ਵੱਡੀ ਮਾਤਰਾ ’ਚ ਡਰੱਗ ਤਸਕਰੀ ’ਤੇ ਕਿਉਂ ਹਨ ਚੁੱਪ?
ਚੰਡੀਗੜ੍ਹ, 16 ਜੂਨ: ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ’ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਕਦੇ ਵੀ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਸਵਾਲ ਨਹੀਂ ਕੀਤੇ, ਸਗੋਂ ਪੰਜਾਬ ਨੂੰ ਬਦਨਾਮ ਕਰਨ ਲਈ ਉਹ ਉਨ੍ਹਾਂ ਦੀ ਰੇਲ ਗੱਡੀ ਵਿੱਚ ਸਵਾਰ ਹੀ ਰਹਿੰਦੇ ਹਨ। ਆਪਣੇ ਐਕਸ ਅਕਾਊਂਟ ਤੇ ਜਾਖੜ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਨੂੰ ਯਾਦ ਕਰਵਾਇਆ ਕਿ ਗੈਰ-
ਹਿਮਾਚਲ ਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਕਾਨੂੰਨੀ ਡਰੱਗ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਪੰਜਾਬ ਪਹੁੰਚਦੀ ਹੈ ਅਤੇ ਦੋਵਾਂ ਰਾਜਾਂ ਵਿੱਚ ਭਾਜਪਾ ਸੱਤਾ ਵਿੱਚ ਹੈ। ਕੰਗ ਨੇ ਕਿਹਾ ਕਿ ਇਹ ਭਾਜਪਾ ਸਰਕਾਰਾਂ ਦੀ ਨਾਕਾਮੀ ਅਤੇ ਭਾਜਪਾ ਵੱਲੋਂ ਡਰੱਗ ਮਾਫ਼ੀਆ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਹੀ ਨਤੀਜਾ ਹੈ ਕਿ ਐਨੀ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਡਰੱਗ ਭਾਰਤ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਜਾਖੜ ਕੇਂਦਰ, ਮਹਾਰਾਸ਼ਟਰ ਅਤੇ ਗੁਜਰਾਤ ਦੀਆਂ ਆਪਣੀਆਂ ਸਰਕਾਰਾਂ ਨੂੰ ਉੱਥੇ ਵੱਧ ਰਹੇ ਨਸ਼ਿਆਂ ਬਾਰੇ ਕਿਉਂ ਨਹੀਂ ਪੁੱਛਦੇ? ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸੁਨੀਲ ਜਾਖੜ ਭੁੱਲ ਗਏ ਹਨ ਕਿ ਪੰਜਾਬ ਵਿੱਚ ਡਰੱਗ ਮਾਫ਼ੀਆ ਦੇ ਪੈਰ ਭਾਜਪਾ-ਅਕਾਲੀ ਦਲ ਦੀ ਸਰਕਾਰ ਨੇ ਹੀ ਜਮਾਏ ਸੀ।