ਕਲੇਰ ਦੇ ਬਿਆਨ ’ਤੇ ’ਆਪ’ ਦਾ ਤਿੱਖਾ ਪ੍ਰਤੀਕਰਮ, ਕਿਹਾ-ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ

0
12

ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ, ਤਿੰਨ ਕਰੋੜ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ – ਨੀਲ ਗਰਗ
ਚੰਡੀਗੜ੍ਹ, 23 ਸਤੰਬਰ: ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਦਿੱਤੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ’ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ। ਸੁਖਬੀਰ ਬਾਦਲ ਵੱਲ ਇਸ਼ਾਰਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦਾ ਡੱਬਾ ਨਹੀਂ ਹੈ। ਇਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਡੱਬੇ ਅਤੇ ਇੰਜਣ ਹਨ।ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਨੇ ਪੰਜਾਬ ’ਚ ਹਰ ਤਰ੍ਹਾਂ ਦੇ ਮਾਫ਼ੀਆ ’ਤੇ ਸ਼ਿਕੰਜਾ ਕੱਸਿਆ ਹੈ।

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ

ਅਕਾਲੀ ਸਰਕਾਰ ਵੇਲੇ ਪੈਦਾ ਹੋਏ ਗੈਂਗਸਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਨੇ ਨਸ਼ਾ ਤਸਕਰੀ ਨੂੰ ਕਾਬੂ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਗਰਗ ਨੇ ਕਿਹਾ ਕਿ ਅਸਲ ਵਿੱਚ ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ, ਜੋ ਪੰਜਾਬ ਅਤੇ ਪੰਥ ਦੀ ਪਾਰਟੀ ਤੋਂ ਇਕ ਪਰਿਵਾਰ ਦੀ ਪਾਰਟੀ ਬਣ ਚੁੱਕਾ ਹੈ। ਕਲੇਰ ਪਹਿਲਾਂ ਆਪਣੀ ਪਾਰਟੀ ਨੂੰ ਬਾਦਲ ਪਰਿਵਾਰ ਦੀ ਪਕੜ ਤੋਂ ਮੁਕਤ ਕਰਵਾਉਣ, ਫਿਰ ਦੂਜੀਆਂ ਪਾਰਟੀਆਂ ’ਤੇ ਟਿੱਪਣੀ ਕਰਨ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਦੀ ਹਾਲਤ ਇਹ ਹੋ ਗਈ ਹੈ ਕਿ ਜੇਕਰ ਉਸ ਨੂੰ 11 ਮੈਂਬਰੀ ਕਮੇਟੀ ਬਣਾਉਣੀ ਪਵੇ ਤਾਂ ਉਹ ਨਹੀਂ ਬਣਾ ਸਕਦਾ। ਬਾਦਲ ਪਰਿਵਾਰ ਨੇ ਪਾਰਟੀ ਅਤੇ ਪੰਜਾਬ ਦੋਵਾਂ ਨੂੰ ਬਰਬਾਦ ਕਰ ਦਿੱਤਾ।

 

LEAVE A REPLY

Please enter your comment!
Please enter your name here