👉ਹੁਕਮ 12 ਮਾਰਚ 2025 ਤੱਕ ਰਹਿਣਗੇ ਲਾਗੂ
ਬਠਿੰਡਾ, 14 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੇ ਮੱਦੇਨਜ਼ਰ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਨਾਇਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਆਯਾਤ ਕਰਨ ਅਤੇ ਵਰਤੋਂ ਕਰਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ ਗਣਤੰਤਰਾ ਦਿਵਸ; ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ‘ਚ ਲਹਿਰਾਉਣਗੇ ਕੌਮੀ ਝੰਡਾ
ਹੁਕਮ ਅਨੁਸਾਰ ਬਸੰਤ ਪੈਂਚਵੀ ਤਿਉਹਾਰ ਦੇ ਸਬੰਧ ਵਿੱਚ ਜ਼ਿਲ੍ਹਾ ਬਠਿੰਡਾ ਦੇ ਲੋਕਾਂ ਵੱਲੋਂ ਕਾਫੀ ਮਾਤਰਾ ਵਿੱਚ ਪਤੰਗ ਆਦਿ ਚੜ੍ਹਾਏ ਜਾਂਦੇ ਹਨ ਅਤੇ ਇਹਨਾਂ ਪਤੰਗਾਂ ਨੂੰ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਪੰਛੀਆਂ ਅਤੇ ਮਨੁੱਖਾਂ ਲਈ ਬਹੁਤ ਘਾਤਕ ਹੈ। ਇਸ ਨਾਲ ਪੰਛੀਆਂ ਅਤੇ ਮਨੁੱਖਾਂ ਦੀ ਜਾਨ ਵੀ ਜਾ ਸਕਦੀ ਹੈ। ਇਸ ਨਾਇਲੋਨ ਪਲਾਸਟਿਕ ਜਾਂ ਸਿੱਥੇਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ, ਸਪਲਾਈ ਕਰਨ ਆਯਾਤ ਕਰਨ ਅਤੇ ਵਰਤੋਂ ਕਰਨ ‘ਤੇ ਜ਼ਿਲ੍ਹੇ ਦੀ ਹਦੂਦ ਅੰਦਰ ਪੂਰਨ ਪਾਬੰਦੀ ਲਗਾਈ ਗਈ ਹੈ।ਹੁਕਮ 12 ਮਾਰਚ 2025 ਤੱਕ ਲਾਗੂ ਰਹਿਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਚਾਇਨਾ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਆਯਾਤ ਕਰਨ ਅਤੇ ਵਰਤੋਂ ਕਰਨ ‘ਤੇ ਪੂਰਨ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ"