Thursday, April 16, 2026
spot_img
spot_img

ਆਦਰਸ਼ ਸਕੂਲ ਵਿਵਾਦ; ਦੋ ਕਿਸਾਨ ਬੀਬੀਆਂ ਸਹਿਤ ਚਾਰ ਮਹਿਲਾਵਾਂ ਨੂੰ ਬਿਨ੍ਹਾਂ ਸ਼ਰਤ ਕੀਤਾ ਜੇਲ੍ਹ ‘ਚੋਂ ਰਿਹਾਅ

Date:

spot_img

Bathinda News: ਪਿਛਲੇ ਕਈ ਮਹੀਨਿਆਂ ਤੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਉਕੇ ਵਿਖੇ ਸਥਿਤ ਆਦਰਸ਼ ਸਕੂਲ ਦੇ ਮਾਮਲੇ ਚ ਬੀਤੇ ਦਿਨੀਂ ਗ੍ਰਿਫਤਾਰ ਕੀਤੀਆਂ ਗਈਆਂ ਕਿਸਾਨ ਬੀਬੀਆਂ ਨੂੰ ਵੀਰਵਾਰ ਸ਼ਾਮ ਬਠਿੰਡਾ ਜੇਲ ’ਚੋਂ ਬਿਨ੍ਹਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ। ਅੱਜ ਰਿਹਾਅ ਕੀਤੀਆਂ ਗਈਆਂ ਚਾਰ ਬੀਬੀਆਂ ਵਿਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਉੱਘੀ ਮਹਿਲਾ ਆਗੂ ਹਰਿੰਦਰ ਕੌਰ ਬਿੰਦੂ ਤੇ ਪਰਮਜੀਤ ਕੌਰ ਪਿੱਥੋਂ ਵੀ ਸ਼ਾਮਲ ਹੈ। ਇਸਤੋਂ ਇਲਾਵਾ ਰਿਹਾਅ ਕੀਤੀਆਂ ਬਾਕੀ ਦੋ ਬੀਬੀਆਂ ਰਜਿੰਦਰ ਕੌਰ ਚਾਉਕੇ ਅਤੇ ਸੁਖਪਾਲ ਕੌਰ ਰੜ੍ਹ ਵਿਚੋਂ ਇੱਕ ਸਕੂਲ ਦੀ ਸੇਵਾਦਾਰ ਅਤੇ ਇੱਕ ਸਕੂਲ ਅਧਿਆਪਕ ਦੀ ਮਾਤਾ ਹੈ।ਇਸਤੋਂ ਪਹਿਲਾਂ ਬੀਤੇ ਕੱਲ ਵੀ ਆਦਰਸ਼ ਸਕੂਲ ਦੀਆਂ 9 ਅਧਿਆਪਕ ਬੀਬੀਆਂ ਨੂੰ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਸੀ। ਦਸਣਾ ਬਣਦਾ ਹੈਕਿ ਪੁਲਿਸ ਵੱਲੋਂ ਆਦਰਸ਼ ਸਕੂਲ ਦੇ ਸਾਹਮਣੇ ਸਕੂਲ ਮੈਨੇਜਮੈਂਟ ਵਿਰੁਧ ਚੱਲ ਰਹੇ ਸੰਘਰਸ਼ ਨੂੰ ਧੱਕੇ ਨਾਲ ਬੰਦ ਕਰਵਾਉਂਦਿਆਂ ਦਰਜ਼ਨਾਂ ਕਿਸਾਨਾਂ ਅਤੇ ਸੰਘਰਸ਼ੀ ਅਧਿਆਪਕਾਂ ਵਿਰੁਧ ਪਰਚਾ ਦਰਜ਼ ਕਰਕੇ ਇੰਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ  ਮਾਂ ਤੇ ਨਵਜੰਮੇ ਬੱਚੇ ਦੀ ਮੌ+ਤ, ਪ੍ਰਵਾਰ ਵੱਲੋਂ ਬਠਿੰਡਾ ਦੇ ਨਾਮੀ ਹਸਪਤਾਲ ਅੱਗੇ ਧਰਨਾ

ਇੰਨ੍ਹਾਂ ਵਿਚ ਇਹ 13 ਬੀਬੀਆਂ ਵੀ ਸ਼ਾਮਲ ਸਨ। ਦੇਰ ਸ਼ਾਮ ਜੇਲ੍ਹ ਵਿਚੋਂ ਰਿਹਾਅ ਹੋਣ ’ਤੇ Çਂੲੰਨ੍ਹਾਂ ਕਿਸਾਨ ਬੀਬੀਆਂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਵੱਲੋਂ ਜੋਸ਼ੀਲੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ।ਕਿਸਾਨ ਆਗੂ ਸਿੰਗਾਰਾ ਸਿੰਘ ਮਾਨ ਨੇ ਐਲਾਨ ਕੀਤਾ ਕਿ ਜਥੇਬੰਦੀ ਧੱਕੇਸ਼ਾਹੀ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਬੀਬੀ ਹਰਿੰਦਰ ਕੌਰ ਬਿੰਦੂ ਨਾਲ ਕੁੱਟਮਾਰ ਕਰਨ ਵਾਲੀ ਪੁਲਿਸ ਵਾਲੀ ਬੀਬੀ ਤੇ ਥਾਣੇਦਾਰ ਵਿਰੁਧ ਕਾਰਵਾਈ ਹੋਣ ਤੱਕ ਉਹ ਆਪਣਾਂ ਸੰਘਰਸ਼ ਜਾਰੀ ਰੱਖਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...