ਏ.ਡੀ.ਸੀ. ਵੱਲੋਂ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਦਾ ਲਾਇਸੰਸ ਰੱਦ

Date:

spot_img

SAS Nagar News:ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਪਲਾਟ ਨੰ:984, ਸੈਕਟਰ-82, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਦੀਪਕ ਸ਼ੁਕਲਾ ਪੁੱਤਰ ਰੂਪ ਚੰਦ ਸ਼ੁਕਲਾ ਵਾਸੀ ਹਾਊਸ ਨੰ: 237, ਸੈਕਟਰ-21-ਸੀ, ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਹੁਣ ਵਾਸੀ ਸੀ.ਪੀ. 46, ਰਮਾਰ, ਸੈਕਟਰ-105, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:374/ਆਈ.ਸੀ, ਮਿਤੀ 07.01.2020 ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਬਠਿੰਡਾ ’ਚ ਪ੍ਰਸ਼ਾਸਨ ਨੇ ਨਜਾਇਜ਼ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਪਰਦਾਫ਼ਾਸ, ਦੋ ਕਾਬੂ

ਇਸ ਲਾਇਸੰਸ ਦੀ ਮਿਆਦ ਮਿਤੀ 06-01-2025 ਨੂੰ ਖਤਮ ਹੋ ਚੁੱਕੀ ਹੈ।ਉਕਤ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ। ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਛਿਮਾਹੀ ਰਿਪੋਰਟ ਬਾਰੇ ਦਫਤਰ ਨੂੰ ਸੂਚਿਤ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਹ ਵੀ ਪੜ੍ਹੋ  ਆਮ ਆਦਮੀ ਕਲੀਨਿਕ ‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਹੋਏ ਸਫਲ

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 374/ਆਈ.ਸੀ. ਮਿਤੀ 07.01.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...

Bathinda ਦੇ ਕੈਮਿਸਟਾਂ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

👉ਆਨਲਾਈਨ ਫਾਰਮਾਸਿਊਟੀਕਲ ਵਪਾਰ 'ਤੇ ਪਾਬੰਦੀ ਦੀ ਮੰਗ: ਅਸ਼ੋਕ ਬਾਲਿਆਂਵਾਲੀ Bathinda...