ਸ਼੍ਰੀ ਮੁਕਤਸਰ ਸਾਹਿਬ, 26 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਕਥਿਤ ਜਮੀਨ ਘੋਟਾਲੇ ਵਿਚ ਲੋੜੀਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਢਿੱਲੋਂ ਮੌਜੂਦਾ ਸਮੇਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਤੈਨਾਤ ਸੀ। ਉਸਦੇ ਉਪਰ ਪਟਿਆਲਾ ਜ਼ਿਲੇ ਵਿਚ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰਾਜੈਕਟ ਲਈ ਐਕਵਾਇਰ ਕੀਤੀ ਜ਼ਮੀਨ ਨਾਲ ਸਬੰਧਤ ਮੁਆਵਜ਼ੇ ਲਈ ਜਾਰੀ ਗ੍ਰਾਂਟਾਂ ਦੇ ਫੰਡਾਂ ਵਿਚ ਗਬਨ ਕਰਨ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ (ਵੀਬੀ) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਢਿੱਲੋਂ, ਜੋ ਕਿ ਉਸ ਸਮੇਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਵਜੋਂ ਤਾਇਨਾਤ ਸਨ, ਦਾ ਨਾਮ ਐਫਆਈਆਰ ਨੰਬਰ 12, ਮਿਤੀ 26.05.2022 ਵਿੱਚ ਦਰਜ ਕੀਤਾ ਗਿਆ ਸੀ
ਇਹ ਵੀ ਪੜ੍ਹੋ:ਗਿੱਦੜਬਾਹਾ ਉਪ ਚੋਣ: ਆਪ ਦੇ ਸਾਬਕਾ ਆਗੂ ਪ੍ਰਿਤਪਾਲ ਸ਼ਰਮਾ ਹੋਏ ਭਾਜਪਾ ਵਿੱਚ ਸ਼ਾਮਿਲ
ਉਸ ਨੂੰ ਆਈਪੀਸੀ ਦੀਆਂ ਧਾਰਾਵਾਂ 406, 420, 409, 465, 467 ਅਤੇ 120-ਬੀ ਦੇ ਨਾਲ-ਨਾਲ ਸੋਧੇ ਹੋਏ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 13(2) ਦੇ ਨਾਲ ਪੜ੍ਹੀ ਗਈ ਧਾਰਾ 13(1)(ਏ) ਦੇ ਤਹਿਤ ਦੋਸ਼ਾਂ ਵਿਚ ਨਾਮਜਦ ਕੀਤਾ ਗਿਆ ਸੀ। ਬੁਲਾਰੇ ਮੁਤਾਬਕ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ 1,103 ਏਕੜ ਜ਼ਮੀਨ, ਖਾਸ ਕਰਕੇ ਅੱਕਰੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪਾਬੜਾ ਦੇ ਮੁਆਵਜ਼ੇ ਲਈ ਜਾਰੀ ਕੀਤੀ ਗਈ 285 ਕਰੋੜ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਗਬਨ ਅਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਦੇ ਮਾਮਲੇ ਵਿਚ ਸੁਰਿੰਦਰ ਸਿੰਘ ਢਿੱਲੋਂ ਵਿਰੂਧ ਜਾਂਚ ਕੀਤੀ ਗਈ ਸੀ। ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਵਿੱਚ ਜਾਂਚ ਦੌਰਾਨ ਵਿਜੀਲੈਂਸ ਨੇ ਪਾਇਆ ਕਿ ਅਲਾਟ ਕੀਤੇ ਗਏ ਫੰਡਾਂ ਦਾ 30% ਬੀ.ਡੀ.ਪੀ.ਓ ਦਫਤਰ ਦੇ ਸਕੱਤਰ ਤਨਖਾਹਾਂ ਦੇ ਖਾਤੇ ਵਿੱਚ ਜਮਾ ਹੋਣਾ ਸੀ,
ਇਹ ਵੀ ਪੜ੍ਹੋ:ਸ਼ਰਾਬੀ ਕਾਰ ਚਾਲਕ ਨੇ ਥਾਣੇਦਾਰ ਸਹਿਤ ਤਿੰਨ ਨੂੰ ਦਰੜਿਆ, ਖੁਦ ਵੀ ਹੋਇਆ ਗੰਭੀਰ ਜ਼ਖ਼ਮੀ
ਜੋ ਕਿ ਸਹੀ ਢੰਗ ਨਾਲ ਨਹੀਂ ਕੀਤਾ ਗਿਆ। ਨਾਲ ਹੀ ਨਿਯਮਾਂ ਅਨੁਸਾਰ ਇਨ੍ਹਾਂ ਪੰਜ ਪਿੰਡਾਂ ਦੇ ਵਿਕਾਸ ਲਈ ਬਾਕੀ ਬਚੇ ਫੰਡਾਂ ਦਾ ਸਿਰਫ਼ 10 ਫੀਸਦੀ ਹੀ ਸੀ।ਜਦੋਂ ਕਿ ਦੋਸ਼ੀ ਅਸਲ ਵਿੱਚ ਬਹੁਤ ਜ਼ਿਆਦਾ ਖਰਚ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਪ੍ਰਾਜੈਕਟ ਸਿਰਫ਼ ਕਾਗਜ਼ਾਂ ’ਤੇ ਹੀ ਮੌਜੂਦ ਹਨ ।ਇਸ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਦੌਰਾਨ ਇਨ੍ਹਾਂ ਪਿੰਡਾਂ ਦੇ ਕੁਝ ਸਰਪੰਚਾਂ ਅਤੇ ਪੰਚਾਇਤਾਂ ਦੇ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਸਮੇਤ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਪੁੱਛਗਿੱਛ ਦੇ ਹਿੱਸੇ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
Share the post "Big News: ਜਮੀਨ ਮੁਆਵਜ਼ੇ ਘੁਟਾਲੇ ’ਚ ਵਿਜੀਲੈਂਸ ਵੱਲੋਂ ਵੀਆਈਪੀ ਜ਼ਿਲ੍ਹੇ ’ਚ ਤੈਨਾਤ ਏਡੀਸੀ ਗ੍ਰਿਫਤਾਰ"