Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਏਡੀਸੀ ਨੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਕੀਤੀ ਅਗਾਉਂ ਮੀਟਿੰਗ

2 Views

ਬਠਿੰਡਾ, 5 ਮਾਰਚ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਰਮੇ ਦੀ ਫ਼ਸਲ ‘ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਹੁਣੇ ਤੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ, ਤਾਂ ਜੋ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਂਦਿਆਂ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਕੀਤਾ ਜਾ ਸਕੇ। ਇਸ ਸਬੰਧ ਵਿੱਚ ਵਧੀਕ ਡਿਪਟੀ ਕਮਿਨਰ (ਜਨਰਲ) ਪੂਨਮ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਵਿਭਾਗ ਸਹਿਤ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਕੀਤੀ ਗਈ।

ਵਿਧਾਨ ਸਭਾ ਦੇ ਬਜਟ ਉਪਰ ਬਹਿਸ ਅੱਜ, ਕਾਂਗਰਸੀ ਵਿਧਾਇਕ ਬੈਠਾ ਧਰਨੇ ‘ਤੇ

ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਰਮੇ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ 31 ਮਾਰਚ ਤੱਕ ਆਪਣੇ ਵਿਭਾਗ ਅਧੀਨ ਆਉਂਦੇ ਏਰੀਏ ਵਿੱਚ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਬਾਰੇ ਹਦਾਇਤ ਕੀਤੀ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਉਨ੍ਹਾਂ ਦੇ ਵਿਭਾਗ ਅਧੀਨ ਆਉਂਦੀਆਂ ਸਬਜ਼ੀਆਂ ਜਿਵੇ ਕਿ ਬੈਂਗਣ, ਆਲੂ, ਟਮਾਟਰ, ਮਿਰਚਾਂ, ਮੂੰਗੀ ਅਤੇ ਖੀਰੇ ਆਦਿ ਦੇ ਫਾਰਮਾਂ ਜਾਂ ਖੇਤਾਂ ਵਿੱਚ ਵਿਸ਼ੇਸ਼ ਤੌਰ ਤੇ ਧਿਆਨ ਦੇਣ ਬਾਰੇ ਕਿਹਾ ਤਾਂ ਜੋ ਚਿੱਟੀ ਮੱਖੀ ਇਨ੍ਹਾਂ ਸਬਜ਼ੀਆਂ ਉਪਰ ਨਾ ਪਲ ਸਕ।

ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਰੱਖੀ ਤਜਵੀਜ਼ , ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ

ਇਸੇ ਤਰ੍ਹਾਂ ਉਨ੍ਹਾਂ ਸਥਾਨਕ ਖੇਤਰੀ ਖੋਜ਼ ਕੇਂਦਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੂੰ ਕਿਹਾ ਕਿ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਅਕਾਸ਼ਵਾਣੀ ਬਠਿੰਡਾ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਪਿੰਡ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੀ ਗਈ ਪੀ.ਪੀ.ਟੀ.ਰਾਹੀਂ ਹਾਜ਼ਰੀਨ ਵਿਭਾਗਾਂ ਨੂੰ ਪਨਾਹਗਾਰ ਨਦੀਨਾਂ ਅਤੇ ਚਿੱਟੀ ਮੱਖੀ ਦੇ ਲਾਰਵੇ ਅਤੇ ਅਡਲਟ ਦੀ ਪਹਿਚਾਣ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ। ਇਸਤੋਂ ਇਲਾਵਾ ਨਰਮੇ/ਕਪਾਹ ਦੇ ਅਣ-ਅਧਿਕਾਰਤ ਬੀਜ (ਜੋ ਕਿ ਗੁਜਰਾਤੀ ਬੀਜ ਜਾਂ ਕਿਸੇ ਹੋਰ ਸੂਬਿਆਂ ਤੋਂ ਆਉਂਦਾ ਹੈ) ਨੂੰ ਜ਼ਿਲ੍ਹੇ ਵਿੱਚ ਆਉਣ ਤੋਂ ਰੋਕਣ ਸਬੰਧੀ ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

 

Related posts

ਪੰਜਾਬ ਸਰਕਾਰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਹੱਦ 15 ਸਤੰਬਰ ਤੱਕ ਵਧਾਈ

punjabusernewssite

ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸਰਕਾਰ ਨੇ ਗੰਨਾ ਕਿਸਾਨਾਂ ਦੇ ਖਾਤਿਆਂ ‘ਚ ਭੇਜੇ 75 ਕਰੋੜ ਰੁਪਏ

punjabusernewssite

ਕਿਸਾਨਾਂ ਨੂੰ ਮੰਦਹਾਲੀ ‘ਚੋ ਕੱਢਣਾ ਤੇ ਛੋਟੇ ਕਿਸਾਨਾਂ ਦੀ ਬਾਂਹ ਫ਼ੜਨਾ ਪੰਜਾਬ ਸਰਕਾਰ ਦਾ ਇਖਲਾਖੀ ਫ਼ਰਜ਼ : ਗੁਰਮੀਤ ਸਿੰਘ ਖੁੱਡੀਆਂ

punjabusernewssite