👉ਤਿਆਰੀਆਂ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ
👉ਰਿਹਰਸਲ ਦੌਰਾਨ ਪਾਈਆਂ ਕਮੀਆਂ ਨੂੰ ਦੂਰ ਕਰਨ ਦੇ ਦਿੱਤੇ ਆਦੇਸ਼
Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ (15 ਅਗਸਤ 2025) ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਰਿਹਰਸਲ ਦਾ ਨਿਰੀਖਣ ਕੀਤਾ।
ਇਹ ਵੀ ਪੜ੍ਹੋ bishop cotton school shimla ਦੇ ਅਗਵਾ ਕੀਤੇ ਬੱਚਿਆਂ ਨੂੰ ਪੁਲਿਸ ਨੇ ਕੀਤਾ ਬਰਾਮਦ, ਅਗਵਾਕਾਰ ਕਾਬੂ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਰਚਾਰਕ ਪ੍ਰੋਗਰਾਮ ਦੌਰਾਨ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਿਹਰਸਲ ਦੇ ਦਿਨਾਂ ਤੋਂ ਇਲਾਵਾ 15 ਅਗਸਤ ਵਾਲੇ ਦਿਨ ਤੱਕ ਬੱਚਿਆਂ ਨੂੰ ਪੀਣ ਵਾਲੇ ਪਾਣੀ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ BBMB News: Punjab Govt ਦੇ ਵਿਰੋਧ ਦੇ ਬਾਵਜੂਦ BBMB ਦੀ ਸੁਰੱਖਿਆ ਲਈ CISF ਤੈਨਾਨ ਕਰਨ ਦੀ ਤਿਆਰੀ
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ ‘ਤੇ ਕੋਰੀਓਗ੍ਰਾਫਰੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।ਇਸ ਮੌਕੇ ਐਸ.ਡੀ.ਐਮ. ਸ. ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟ ਸ. ਜਸਵੀਰ ਸਿੰਘ, ਲੈਕਚਰਾਰ ਮੈਡਮ ਮਨਦੀਪ ਕੌਰ, ਹਰਭਗਵਾਨ ਸਿੰਘ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





