ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾ.ਨ, ਪ੍ਰਵਾਰ ਦਾ ਇਕਲੌਤਾ ਕਮਾਓ ਪੁੱਤ

Date:

spot_img

ਫ਼ਰੀਦਕੋਟ, 22 ਅਗਸਤ: ਨਸ਼ਿਆਂ ਦੇ ਵਧ ਰਹੇ ਪ੍ਰਕੋਪ ਦੌਰਾਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਡੱਲੇਵਾਲ ਦਾ ਇੱਕ ਨੌਜਵਾਨ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਂਦਾ ਹੋਇਆ ਮੌਤ ਦੇ ਮੂੰਹ ਵਿਚ ਜਾ ਪਿਆ। ਮ੍ਰਿਤਕ ਦੀ ਪਹਿਚਾਣ ਪ੍ਰਿਤਪਾਲ ਸਿੰਘ (30 ਸਾਲ) ਪੁੱਤਰ ਸਾਹਬ ਸਿੰਘ ਦੇ ਤੌਰ ‘ਤੇ ਹੋਈ ਹੈ। ਹਸਪਤਾਲ ਵਿਚ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਏ ਪ੍ਰਿਤਪਾਲ ਦੇ ਪ੍ਰਵਾਰਕ ਮੈਂਬਰਾਂ ਮੁਤਾਬਕ ਉਹ ਇੱਕ ਪੈਟਰੋਲ ਪੰਪ ’ਤੇ ਲੱਗਿਆ ਹੋਇਆ ਸੀ

ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਰੋਮੀ ਪੰਜਾਬ ਪੁਲਿਸ ਨੇ ਹਾਂਗਕਾਂਗ ਤੋਂ ਲਿਆਂਦਾ ਵਾਪਸ

ਬੀਤੀ ਸ਼ਾਮ ਜਦ ਘਰ ਆਇਆ ਤਾਂ ਪਿੰਡ ਦੇ ਹੀ ਦੋ ਨੌਜਵਾਨ ਉਸਦੇ ਘਰ ਆਏ ਤੇ ਨਸ਼ੇ ਦਾ ਟੀਕਾ ਦੇ ਗਏ, ਜੋ ਲਗਾਉਣ ਸਮੇਂ ਹੀ ਉਸਦੀ ਮੌਤ ਹੋ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਦੋਸ਼ ਲਗਾਇਆ ਕਿ ਨਸ਼ਾ ਤਸਕਰਾਂ ਨਾਲ ਸਖ਼ਤੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਨਿੱਤ ਦਿਨ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਧਰ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪ੍ਰਵਾਰ ਵੱਲੋਂ ਕੁੱਝ ਨੌਜਵਾਨਾਂ ਉਪਰ ਨਸ਼ਾ ਦੇਣ ਦੇ ਦੋਸ਼ ਲਗਾਏ ਗਏ ਹਨ।

 

spot_img
spot_img
spot_img

Share post:

Popular

More like this
Related

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

👉ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ ਘਾਟ ਵਿਰੁੱਧ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

Chandigarh News:ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ...

Finance Minister Harpal Singh Cheema ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

👉ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ 'ਤੇ ਔਰਤਾਂ ਦੀ...