👉ਜ਼ਿਲ੍ਹੇ ਦੇ 18 ਪਿੰਡਾਂ ‘ਚ ਤੀਜੇ ਦਿਨ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ
Bathinda News:ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ 18 ਪਿੰਡਾਂ ਸਮੇਤ ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 9, 12 ਤੇ 13 ਤੋਂ ਇਲਾਵਾ ਪਿੰਡ ਹਰਕ੍ਰਿਸ਼ਨਪੁਰਾ, ਬਦਿਆਲਾ, ਭੁੱਚੋ ਕਲਾਂ, ਲਹਿਰਾ ਬੇਗਾ, ਬਹਿਮਨ ਦੀਵਾਨਾ, ਚੁਘੇ ਖੁਰਦ, ਬੱਲੂਆਣਾ, ਫੱਲੜ, ਚੱਕ ਹੀਰਾ ਸਿੰਘ ਵਾਲਾ, ਗੁਰਥੜੀ, ਰਾਮ ਨਗਰ, ਕਾਂਗੜ, ਦਿਆਲਪੁਰਾ ਭਾਈਕਾ ਅਤੇ ਭੁੱਚੋ ਮੰਡੀ ਵਿਖੇ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।ਇਸ ਮੌਕੇ ਚੀਫ਼ ਵਿਪ ਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’
ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਦੀ ਗੰਭੀਰ ਸਮੱਸਿਆ ਜਿਹੜੀ ਕਿ ਸਾਡੇ ਸਮਾਜ ਦੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ। ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡ ਦੇ ਗਲੀ, ਮੁਹੱਲਿਆ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ। ਉਨਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਸਹੁੰ ਵੀ ਚੁਕਾਈ ਗਈ।ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਨਸ਼ਾ ਮੁਕਤੀ ਯਾਤਰਾ ਮੁਹਿੰਮ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਪਿੰਡ ਕਾਂਗੜ, ਗੌਂਸਪੁਰਾ ਤੇ ਦਿਆਲਪੁਰਾ ਭਾਈਕਾ ਦੀਆਂ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਯਾਤਰਾ ਦੌਰਾਨ ਸ਼੍ਰੀ ਬਲਕਾਰ ਸਿੰਘ ਸਿੱਧੂ ਵੱਲੋਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਾਂ ਤਸਕਰਾਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਾਂ ਤਸਕਰਾਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲੀ ਛੋਟ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।ਇਸ ਯਾਤਰਾ ਦੌਰਾਨ ਚੇਅਰਮੈਨ ਸ਼੍ਰੀ ਅਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਪੁਲਿਸ ਨਾਲ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲੋਕ ਭਲਾਈ ਦੇ ਕੰਮ ਵਿੱਚ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ, ਪਤਾ ਤੇ ਹੋਰ ਸਾਰਾ ਵੇਰਵਾ ਪੂਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਮੁਹਿੰਮ ਵਿੱਚ ਆਮ ਲੋਕਾਂ ਦਾ ਪੂਰਨ ਸਹਿਯੋਗ ਦੀ ਲੋੜ ਹੈ।ਇਸ ਮੁਹਿੰਮ ਦੌਰਾਨ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ, ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਹੋਣਾ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਅਤੇ ਸੂਚਨਾ ਦੇਣ।ਇਸ ਮੌਕੇ ਵੱਖ ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।