ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਅਧਿਕਾਰੀਆਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

Date:

spot_img

ferozepur News:ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਿਹਤ ਵਿਭਾਗ ਵੱਲੋਂ ਨਸ਼ੇ ਦੇ ਆਦੀਆਂ ਦੀ ਡੋਜ ਹੌਲੀ-ਹੌਲੀ ਘਟਾਕੇ ਉਨ੍ਹਾਂ ਨੂੰ ਟੀਕਿਆਂ ਤੋਂ ਗੋਲੀਆਂ ‘ਤੇ ਲਿਆ ਕੇ ਅਤੇ ਬਾਅਦ ਵਿੱਚ ਨਸ਼ਾ ਮੁਕਤ ਕਰਨ ਸਮੇਤ ਓਟ ਸੈਂਟਰਾਂ ‘ਤੇ ਨਸ਼ਾ ਮੁਕਤੀ ਕੇਂਦਰਾਂ ਜਰੀਏ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਪੜ੍ਹਾਈ ਦੇ ਆਧਾਰ ਅਤੇ ਹੁਨਰਮੰਦ ਬਣਾ ਕੇ ਰੁਜ਼ਗਾਰ ਦੇਣ ਲਈ ਉਪਰਾਲੇ ਕਰਨ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ  Punjab Govt ਦੇ ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ

ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਆਦੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਿਸ ਰਾਹ ‘ਤੇ ਉਹ ਚੱਲ ਰਹੇ ਹਨ, ਉਹ ਜੇਲ੍ਹਾਂ ਜਾਂ ਮੌਤ ਦਾ ਰਾਹ ਹੈ ਪਰੰਤੂ ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ, ਇਸ ਲਈ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਖਾਤਰ ਇਹ ਗ਼ਲਤ ਰਾਹ ਛੱਡਕੇ ਜਿੰਦਗੀ ਦਾ ਰਸਤਾ ਅਪਨਾਉਣ। ਉਨ੍ਹਾਂ ਇਸ ਲਈ ਆਮ ਲੋਕਾਂ, ਕੌਂਸਲਰਾਂ, ਪੰਚਾਂ-ਸਰਪੰਚਾਂ ਤੇ ਹੋਰ ਪ੍ਰਤੀਨਿੱਧਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇ।ਉਨ੍ਹਾਂ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਵੱਖ ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵਿੱਚ ਮੁੜ ਤਬਾਦਲੇ, ਦੋ ਐਸਐਸਪੀ ਬਦਲੇ

ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਿਆ ਪੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਡੀ. ਡੀ.ਐਫ. ਅਦਿਤੀ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮੇਜ ਰਾਮ, ਜ਼ਿਲ੍ਹਾ ਪਲੇਸਮੈਂਟ ਅਫਸਰ ਗੁਰਜੰਟ ਸਿੰਘ, ਸਰਬਜੀਤ ਸਿੰਘਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...