Ferozepur News:ਵਧੀਕ ਡਿਪਟੀ ਕਮਿਸ਼ਨਰ – ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਜ਼ਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਚੋਣ ਪ੍ਰਕਿਰਿਆਵਾਂ ਬਾਰੇ ਸੁਝਾਅ ਲਏ ਅਤੇ ਵੋਟਾਂ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ ਲੋਕਾਂ ਦੀਆਂ ਵੋਟਾਂ ਬਣਾਉਣ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਪਾਰਦਰਸ਼ੀ ਬਣਾਉਣ ਲਈ ਬੀ.ਐਲ.ਏ. ਨਿਯੁਕਤ ਕੀਤੇ ਜਾਣ ਲਈ ਕਿਹਾ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ, ਭਲਕੇ ਸੱਦੀ ਮੀਟਿੰਗ
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਸਵੀਪ ਗਤੀਵਿਧੀਆਂ ਚਲਾ ਕੇ ਲੋਕਾਂ ਨੂੰ ਆਪਣੀ ਵੋਟ ਬਣਾਉਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਵੀ ਬਣਾਈਆਂ ਜਾਣ। ਇਸ ਮੌਕੇ ਤਹਿਸੀਲਦਾਰ ਚੋਣਾਂ ਅਮਨਦੀਪ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 1950 ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਆਮ ਲੋਕਾਂ ਵੱਲੋਂ ਵੋਟਰ ਸੂਚੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ, ਆਪਣੇ ਸੁਝਾਓ ਦੇਣ ਜਾਂ ਵੋਟਾਂ ਸਮੇਤ ਆ ਰਹੀ ਮੁਸ਼ਕਿਲ ਸਬੰਧੀ ਕਿਸੇ ਵੀ ਤਰ੍ਹਾਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ ਬਠਿੰਡਾ ਦੇ CIA-2 ਵੱਲੋਂ ਕਣਕ ਦੇ ਭਰੇ ਟਰਾਲੇ ਵਿਚੋਂ 10 ਕਿੱਲੋਂ ਅਫ਼ੀਮ ਬਰਾਮਦ
ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਮੁੱਖ ਦਫਤਰ ਵੱਲੋਂ ਪ੍ਰਾਪਤ ਐਸ.ਓ.ਪੀ. ਅਨੁਸਾਰ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਆਰਟੀਕਲ (324 to 329), ਆਰ.ਪੀ. ਐਕਟ 1950 ਤੇ 1951 ਅਤੇ ਕੰਡਕਟਰ ਆਫ ਇਲੈਕਸ਼ਨ ਰੂਲਜ (1961) ਸਬੰਧੀ ਜਾਣੂ ਕਰਵਾਉਂਦੇ ਹੋਏ ਸੀ.ਡੀ. ਵਿੱਚ ਜਾਣਕਾਰੀ ਭਰ ਕੇ ਦਿੱਤੀ ਗਈ।ਮੀਟਿੰਗ ਵਿੱਚ ਚੋਣ ਕਾਨੂੰਗੋ ਗਗਨਦੀਪ ਕੌਰ, ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ / ਕਰਮਚਾਰੀ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜਨੀਤਿਕ ਪਾਰਟੀਆਂ ਨੁਮਾਇੰਦਿਆਂ ਨਾਲ ਮੀਟਿੰਗ"