👉ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪਾਬੰਦੀ
👉ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ.
👉ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ‘ਤੇ ਛੱਡਣ ਦੀ ਪਾਬੰਦੀ
Ferozepur News:ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ Big News;ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਹਟਾਇਆ,SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਫੈਸਲਾ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡ੍ਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ Sidhu Moosewala ਦੇ ਕਰੀਬੀ ਦੇ ਘਰ ਫ਼ਾਈਰਿੰਗ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਦਾ ਕੀਤਾ encounter
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ।ਇਕ ਹੋਰ ਮਨਾਹੀ ਦੇ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।