ਬਠਿੰਡਾ, 12 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਲਈ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਖੇਤੀਬਾੜੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ, ਉਦਯੋਗਪਤੀਆਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ
ਇਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਢੁਕਵੀਂਆਂ ਆਗਾਮੀ ਤਿਆਰੀਆਂ ਕਰ ਲਈਆਂ ਜਾਣ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਝੋਨੇ ਪਰਾਲੀ ਦੇ ਨਿਪਟਾਰੇ ਲਈ ਵਰਤੋਂ ਕੀਤੇ ਜਾਣ ਵਾਲੇ ਆਧੁਨਿਕ ਸੰਦਾਂ ਸਬੰਧੀ ਅਤੇ ਇਨ੍ਹਾਂ ਸੰਦਾਂ ਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ।
ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਚੀਮਾ
ਇਸ ਦੌਰਾਨ ਉਨ੍ਹਾਂ ਜਿੱਥੇ ਉਦਯੋਗਪਤੀਆਂ ਕੋਲੋਂ ਝੋਨੇ ਦੀ ਪਰਾਲੀ ਦੀ ਹੋਰ ਵਧੀਆ ਢੰਗ ਨਾਲ ਕੀਤੀ ਜਾਣ ਵਾਲੀ ਸਾਂਭ-ਸੰਭਾਲ ਕਰਨ ਲਈ ਸੁਝਾਅ ਲਏ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਉਦਯੋਗਪਤੀਆਂ ਕੋਲੋਂ ਪਰਾਲੀ ਦੀ ਸੰਭਾਲ ਲਈ ਬਣਾਏ ਜਾਣ ਵਾਲੇ ਸਟੋਰਜ਼ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੂੰ ਸਟੋਰ ਕੀਤੀ ਪਰਾਲੀ ਵਾਲੇ ਸਟੋਰਜ਼ ਦੀ ਸੇਫ਼ਟੀ ਰੱਖਣੀ ਵੀ ਯਕੀਨੀ ਬਣਾਉਣ ਬਾਰੇ ਕਿਹਾ ਤਾਂ ਜੋ ਪਰਾਲੀ ਦਾ ਅੱਗ ਆਦਿ ਤੋਂ ਬਚਾਅ ਰਹਿ ਸਕੇ। ਇਸ ਮੌਕੇ ਏਡੀਸੀ ਵਿਕਾਸ ਮੈਡਮ ਪੂਨਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਗੁਰਜੀਤ ਵਿਰਕ, ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਪਤੀਆਂ ਅਤੇ ਕਿਸਾਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਪਰਾਲੀ ਦੀ ਸਾਂਭ-ਸੰਭਾਲ ਤੇ ਨਿਪਟਾਰੇ ਲਈ ਕੀਤੇ ਜਾਣ ਅਗਾਊਂ ਢੁਕਵੇਂ ਪ੍ਰਬੰਧ : ਜਸਪ੍ਰੀਤ ਸਿੰਘ"