Chandigarh News:ਲੰਘੀ 7 ਅਕਤੂਬਰ ਨੂੰ ਆਪਣੇ ਸਾਥੀ ਅਫ਼ਸਰਾਂ ਤੋਂ ਤੰਗ ਆ ਕੇ ਖੁਦਕਸ਼ੀ ਕਰਨ ਵਾਲੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ। ਇੱਕ ਪਾਸੇ ਜਿੱਥੇ ਪਿਛਲੇ ਪੰਜ ਦਿਨਾਂ ਤੋਂ ਇਨਸਾਫ਼ ਦੀ ਉਡੀਕ ਵਿਚ ਉਕਤ ਪੁਲਿਸ ਅਧਿਕਾਰੀ ਦੀ ਲਾਸ਼ ਪੋਸਟਮਾਰਟਮ ਤੋਂ ਬਿਨ੍ਹਾਂ ਪਈ ਹੋਈ ਹੈ।ਉਥੇ, ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੀੜ੍ਹਤ ਪ੍ਰਵਾਰ ਦੇ ਹੱਕ ਵਿਚ ਡਟ ਗਏ ਹਨ। ਮੁੱਖ ਮੰਤਰੀ ਸ: ਮਾਨ ਵੱਲੋਂ ਸ਼ਨੀਵਾਰ ਸ਼ਾਮ ਜਿੱਥੇ ਦੁਖੀ ਪ੍ਰਵਾਰ ਦੇ ਨਾਲ ਘਰ ਜਾ ਕੇ ਹਮਦਰਦੀ ਪ੍ਰਗਟ ਕੀਤੀ ਗਈ, ਉਥੇ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਾਲ ਵੀ ਇਸ ਮੁੱਦੇ ਨੁੰ ਲੈ ਕੇ ਮੁਲਾਕਾਤ ਕੀਤੀ ਗਈ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ
ਪੀੜ੍ਹਤ ਪ੍ਰਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ‘‘ ਮ੍ਰਿਤਕ ਪੁਲਿਸ ਅਫ਼ਸਰ ਦੀ ਪਤਨੀ ਅਮਨੀਤ ਪੰਜਾਬ ਦੀ ਬੇਟੀ ਹੈ ਤੇ ਉਸਦੇ ਨਾਲ ਉਹ ਦੁੱਖ ਪ੍ਰਗਟ ਕਰਨ ਆਏ ਸਨ।” ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਹੈਰਾਨੀ ਜ਼ਾਹਰ ਕੀਤੀ ਕਿ ਪੂਰੇ ਦੇਸ ਵਿਚ ਬੇਟੀ ਬਚਾਓ, ਬੇਟੀ ਪੜਾਓ ਦਾ ਨਾਅਰਾ ਦੇਣ ਵਾਲੀ ਕੇਂਦਰ ਤੇ ਹਰਿਆਣਾ ਦੀ ਸਰਕਾਰ ਇਸ ਬੇਟੀ ਨੂੰ ਇਨਸਾਫ਼ ਦੇਣ ਤੋਂ ਹੁਣ ਤੱਕ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਇੱਕ ਗਰੀਬ ਪ੍ਰਵਾਰ ਵਿਚੋਂ ਆਪਣੀ ਮਿਹਨਤ ਦੇ ਨਾਲ ਅੱਗੇ ਆਏ ਅਫ਼ਸਰ ਦੇ ਨਾਲ ਅਜਿਹਾ ਵਤੀਰਾ ਅਪਣਾਇਆ ਗਿਆ ਕਿ ਉਸਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਇਹ ਵੀ ਪੜ੍ਹੋ ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਇਸ ਘਟਨਾ ਪਿੱਛੇ ਇੱਕ ਗਹਿਰੀ ਸ਼ਾਜਸ ਹੋਣ ਦੀ ਸ਼ੰਕਾ ਜਾਹਰ ਕਰਦਿਆਂ ਕਿਹਾ ਕਿ ਇਸਤੋਂ ਪਹਿਲਾਂ ਇੱਕ ਅਜਿਹੀ ਘਟਨਾ ਦੇਸ ਦੀ ਸਰਬਉੱਚ ਅਦਾਲਤ ਦੇ ਮੁੱਖ ਜੱਜ ਨਾਲ ਵਾਪਰੀ ਪ੍ਰੰਤੂ ਕੇਂਦਰ ਵੱਲੋਂ ਕੋਈ ਸਖ਼ਤ ਐਕਸ਼ਨ ਨਹੀਂ ਲਿਆ ਗਿਆ, ਬਲਕਿ ਟਰੋਲ ਆਰਮੀ ਵੱਲੋਂ ਕਾਰਟੂਨ ਬਣਾ ਕੇ ਮਜ਼ਾਕ ਉਡਾਇਆ ਜਾ ਰਿਹਾ। ਸ: ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੇਣ ਵਾਲੇ ਪ੍ਰਵਾਰ ਨੂੰ ਹੁਣ ਖੁਦ ਸਿਸਟਮ ਤੋਂ ਇਨਸਾਫ਼ ਮੰਗਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਬੇਸ਼ੱਕ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਪ੍ਰੰਤੂ ਉਸਦੇ ਵਿਚ ਮੁਲਜਮਾਂ ਦੇ ਨਾਮ ਸ਼ਾਮਲ ਨਹੀਂ ਕੀਤੇ ਗਏ। ਉਨ੍ਹਾਂ ਹਰਿਆਣਾ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਪੀੜ੍ਹਤ ਪ੍ਰਵਾਰ ਨੁੰ ਇਨਸਾਫ਼ ਦੇਣ ਲਈ ਕਦਮ ਚੁੱਕਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਵਿਚ ਗਵਰਨਰ ਨੂੰ ਵੀ ਮਿਲੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









