👉ਤਿਮਾਹੀ ਮੀਟਿੰਗ ਦੌਰਾਨ ਵੱਖ-ਵੱਖ ਮਾਮਲਿਆਂ ਦਾ ਲਿਆ ਜਾਇਜ਼ਾ
Bathinda News:ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ, ਬਾਲ ਵਿਆਹ ਦੀ ਰੋਕਥਾਮ ਅਤੇ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਅਤੇ ਲੋੜਵੰਦ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਬਾਲ ਸੁਰੱਖਿਆ ਅਤੇ ਬੱਚਿਆਂ ਦੀ ਭਲਾਈ ਸਬੰਧੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦੌਰਾਨ ਬੱਚਿਆਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਪੜਤਾਲ ਕਰਦਿਆਂ ਉਨ੍ਹਾਂ ਦੀ ਸੁਰੱਖਿਆ, ਸੰਭਾਲ ਅਤੇ ਪੁਨਰਵਾਸ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬੱਚਿਆਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਬਾਲ ਭਲਾਈ ਕਮੇਟੀ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ, ਉਨ੍ਹਾਂ ਨੂੰ ਸ਼ੋਸ਼ਣ ਤੋਂ ਬਚਾਉਣ ਅਤੇ ਲੋੜਵੰਦ ਬੱਚਿਆਂ ਦੇ ਪੁਨਰਵਾਸ ਲਈ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ 👉Punjab Vidhan Sabha Election; AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਦੇਖੋ List
ਉਨ੍ਹਾਂ ਦੱਸਿਆ ਕਿ ਜੁਲਾਈ 2026 ਤੋਂ ਸਤੰਬਰ 2026 ਤੱਕ ਦੇ ਅੰਕੜਿਆਂ ਅਨੁਸਾਰ ਬਾਲ ਭਲਾਈ ਕਮੇਟੀ ਵੱਲੋਂ ਬੱਚਿਆਂ ਨਾਲ ਸਬੰਧਤ ਕੁੱਲ 68 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਵਿੱਚ ਬਾਲ ਵਿਆਹ ਦੇ 3, ਪੋਕਸੋ ਐਕਟ (POCSO) ਨਾਲ ਸਬੰਧਤ 27, ਲਾਪਤਾ ਬੱਚਿਆਂ ਦੇ 14, ਬਾਲ ਮਜ਼ਦੂਰੀ ਦੇ 2 ਅਤੇ ਘਰੋਂ ਚਲੇ ਜਾਣ ਵਾਲੀਆਂ ਲੜਕੀਆਂ ਦੇ 9 ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ 4 ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ, 2 ਬੱਚਿਆਂ ਨੂੰ ਗੋਦ ਲੈਣ ਲਈ ਕਾਨੂੰਨੀ ਤੌਰ ’ਤੇ ਯੋਗ ਪਾਏ ਕਰਨ ਸਬੰਧੀ ਕਾਰਵਾਈ ਕੀਤੀ ਗਈ, 2 ਨਵਜੰਮੇ ਬੱਚਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ ਅਤੇ ਭੀਖ ਮੰਗਣ ਲਈ ਮਜਬੂਰ ਬੱਚਿਆਂ ਨਾਲ ਸਬੰਧਤ 5 ਮਾਮਲਿਆਂ ਨੂੰ ਵੀ ਨਜਿੱਠਿਆ ਗਿਆ ਹੈ।ਇਸੇ ਤਰ੍ਹਾਂ ਲਾਪਤਾ ਬੱਚਿਆਂ ਦੇ ਮਾਮਲਿਆਂ ਵਿੱਚ 13 ਬੱਚੀਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ, ਜਦਕਿ ਇੱਕ ਬੱਚੇ ਨੂੰ ਸੁਰੱਖਿਆ ਅਤੇ ਦੇਖਭਾਲ ਲਈ ਬਾਲ ਸੰਭਾਲ ਗ੍ਰਹਿ ਵਿੱਚ ਭੇਜਿਆ ਗਿਆ। ਇਸ ਦੇ ਨਾਲ ਹੀ ਹੋਰਨਾਂ ਰਾਜਾਂ ਨਾਲ ਸਬੰਧਤ ਬੱਚਿਆਂ ਨੂੰ ਉਨ੍ਹਾਂ ਦੇ ਸਬੰਧਤ ਸਥਾਨਾਂ ’ਤੇ ਵਾਪਸ ਪਹੁੰਚਾਉਣ ਅਤੇ ਇੱਕ ਬੱਚੇ ਨੂੰ ਬਾਲ ਸੰਭਾਲ ਗ੍ਰਹਿ ਵਿੱਚ ਤਬਦੀਲ ਕਰਨ ਸਬੰਧੀ ਵੀ ਕਾਰਵਾਈ ਕੀਤੀ ਗਈ ਹੈ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




