Tuesday, February 3, 2026

ਨਰਮੇ ਹੇਠ ਰਕਬਾ ਵਧਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ, ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

Date:

spot_img

Muktsar News: ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਨਰਮੇ ਦੀ ਫਸਲ ਤੇ ਹਮਲਾ ਕਰਨ ਵਾਲੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਜਿਹੇ ਕੀਟਾਂ ਦੀ ਅਗਾਊ ਰੋਕਥਾਮ ਲਈ ਵਿਉਂਤਬੰਦੀ ਲਈ ਡਿਪਟੀ ਕਮਿਸ਼ਨਰ ਅਭਿਜੀਤ ਕਪਿਲਿਸ਼ ਨੇ ਅੱਜ ਇੱਥੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਨਿਰਦੇਸ਼ ਦਿੱਤੇ ਕਿ ਖੇਤਾਂ ਅਤੇ ਖੇਤਾਂ ਦੇ ਆਲੇ ਦੁਆਲੇ ਦੀਆਂ ਸਰਕਾਰੀ ਥਾਵਾਂ ਤੇ ਉੱਗੇ ਵੱਖ—ਵੱਖ ਨਦੀਨਾਂ ਨੂੰ ਨਸ਼ਟ ਕੀਤਾ ਜਾਵੇ ਕਿਉਂਕਿ ਇਹਨਾਂ ਨਦੀਨਾ ਤੇ ਹੀ ਇਸ ਸਮੇਂ ਚਿੱਟੀ ਮੱਖੀ ਦੇ ਨਿੰਫ ਅਤੇ ਬਾਲਗ ਪਣਪ ਰਹੇ ਹਨ ਜੋ ਕਿ ਬਾਅਦ ਵਿੱਚ ਨਰਮੇ ਦੀ ਫਸਲ ਆਉਣ ਤੇ ਉਸ ਤੇ ਹਮਲਾ ਕਰ ਸਕਦੇ ਹਨ।ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਅਤੇ ਆਲੇ ਦੁਆਲੇ ਉੱਗੇ ਇਹਨਾਂ ਨਦੀਨਾਂ ਨੂੰ ਨਸ਼ਟ ਕਰ ਦੇਣ । ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਹਫਤਾਵਾਰੀ ਰਿਪੋਰਟ ਭੇਜੀ ਜਾਵੇ।

ਇਹ ਵੀ ਪੜ੍ਹੋ  ਨਵੇਂ ਜਥੇਦਾਰ ਦੀ ਨਿਯੁਕਤੀ ‘ਤੇ ਸਾਬਕਾ ਜਥੇਦਾਰ ਨੇ ਚੁੱਕੇ ਸਵਾਲ, ਕਿਹਾ ਮਰਿਆਦਾ ਦੀ ਹੋਈ ਘੋਰ ਉਲੰਘਣਾ

ਡਿਪਟੀ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਦੱਸਿਆ ਕਿ ਫਸਲੀ ਭਿੰਨਤਾ ਪ੍ਰੋਗਰਾਮ ਤਹਿਤ ਨਰਮਾ ਇੱਕ ਮਹੱਤਵਪੂਰਨ ਫਸਲ ਹੈ ਅਤੇ ਨਰਮੇ ਹੇਠ ਇਸ ਵਾਰ ਰਕਬਾ ਵਧਣ ਦੀ ਸੰਭਾਵਨਾ ਹੈ ਕਿਉਂਕਿ ਪਿਛਲੇ ਸਾਲ ਉਸ ਤੋਂ ਪਿਛਲੇ ਸਾਲ ਦੇ ਮੁਕਾਬਲੇ ਨਰਮੇ ਦੇ ਝਾੜ ਵਿੱਚ ਵਾਧਾ ਹੋਇਆ ਸੀ। ਪਿਛਲੇ ਸਾਲ (ਸਾਲ 2024)ਜਿਲੇ ਵਿੱਚ ਨਰਮੇ ਦੀ ਝਾੜ ਦੀ ਔਸਤ 1345 ਕਿਲੋ ਪ੍ਰਤੀ ਹੈਕਟੇਅਰ ਰਹੀ ਸੀ ਜਦ ਕੋਈ ਉਸ ਤੋਂ ਪਿਛਲੇ ਸਾਲ (ਸਾਲ 2023)ਇਹ ਔਸਤ 1156 ਕਿਲੋ ਪ੍ਰਤੀ ਹੈਕਟੇਅਰ ਸੀ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਾਰੇ ਵਿਭਾਗ ਇਸ ਮੁਹਿੰਮ ਵਿੱਚ ਤਨਦੇਹੀ ਨਾਲ ਡਿਊਟੀ ਨਿਭਾਉਣ। ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਰਮਾ ਇੱਕ ਬਿਹਤਰ ਵਿਕਲਪ ਹੈ ਅਤੇ ਇਸ ਦੀ ਕਾਸ਼ਤ ਹੇਠ ਰਕਬਾ ਵਧਾਇਆ ਜਾਵੇ।ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਢਿੱਲੋ, ਐਸਡੀਐਮ ਸੰਜੀਵ ਕੁਮਾਰ ਅਤੇ ਬਲਜੀਤ ਕੌਰ, ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ, ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ,ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਜਸਪਾਲ ਸਿੰਘ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ  ਵਿਆਹ ‘ਚ ਫਾਇਰ ਕਰਨ ਵਾਲਿਆਂ ਨੂੰ ਮੋਗਾ ਪੁਲਿਸ ਨੇ ਕੀਤਾ ਕਾਬੂ

ਜਿਨਾਂ ਨਦੀਨਾ ਤੇ ਚਿੱਟੀ ਮੱਖੀ ਪਲਦੀ ਹੈ।
ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਚਿੱਟੀ ਮੱਖੀ ਨਰਮੇ ਤੋਂ ਇਲਾਵਾ ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਦੋਧਕ, ਮਿਲਕ ਵੀਡ , ਬਾਥੂ, ਕੰਘੀ ਬੂਟੀ, ਚਲਾਈ, ਗੁਤ ਪੁੱਟਣਾ, ਭੰਬੋਲਾ, ਤਾਂਦਲਾ ਗੁਲਾਬੀ, ਹੁਲਹੁਲ, ਇੱਟ ਸਿੱਟ ਗਾਜਰ ਘਾਹ ਅਤੇ ਭੰਗ ਦੇ ਬੂਟਿਆਂ ਤੇ ਪਲ ਸਕਦੀ ਹੈ। ਇਸ ਲਈ ਅਜਿਹੇ ਨਦੀਨ ਜੇਕਰ ਖੇਤਾਂ ਦੁਆਲੇ ਜਾਂ ਕਿਤੇ ਵੀ ਹੋਣ ਤਾਂ ਇਹਨਾਂ ਨੂੰ ਨਸ਼ਟ ਕੀਤਾ ਜਾਵੇ ।

ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ
ਡਿਪਟੀ ਕਮਿਸ਼ਨਰ ਸ੍ਰੀ ਅਬੀਜੀਤ ਕਪਲਿਸ਼ ਨੇ ਇੱਕ ਵੱਖਰੀ ਮੀਟਿੰਗ ਕਰਕੇ ਜਿਲੇ ਵਿੱਚ ਪਰਾਲੀ ਪ੍ਰਬੰਧਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਹਨਾਂ ਨੇ ਕਿਹਾ ਕਿ ਇਸ ਸਾਲ ਪਿੰਡ ਪੱਧਰ ਤੇ ਲਗਾਏ ਜਾਣ ਵਾਲੇ ਨੋਡਲ ਅਫਸਰਾਂ ਦੀ ਕਿਸਾਨਾਂ ਦੇ ਨਾਲ ਵੀ ਮੈਪਿੰਗ ਕੀਤੀ ਜਾਵੇ ਤਾਂ ਜੋ ਕਿਸਾਨਾਂ ਅਤੇ ਨੋਡਲ ਅਫਸਰਾਂ ਵਿਚਕਾਰ ਬਿਹਤਰ ਤਾਲਮੇਲ ਹੋ ਸਕੇ ਅਤੇ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਪੂਰੀ ਤਰ੍ਹਾਂਂ ਬੰਦ ਕੀਤਾ ਜਾ ਸਕੇ। ਉਹਨਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੁਣੇ ਤੋਂ ਹੀ ਕਿਸਾਨਾਂ ਨਾਲ ਰਾਬਤਾ ਕਰਕੇ ਉਹਨਾਂ ਨੂੰ ਝੋਨੇ ਦੀ ਕਾਸਤ ਦੀਆਂ ਸੁਧਰੀਆਂ ਤਕਨੀਕਾਂ ਸਬੰਧੀ ਜਾਣਕਾਰੀ ਦੇਣ। ਇਸ ਤੋਂ ਬਿਨਾਂ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਜਿਵੇਂ ਨਰਮੇ ਦੀ ਕਾਸ਼ਤ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇ।।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...