ਬਠਿੰਡਾ, 17 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ ਨਾੜ ਦੀ ਸਾਂਭ-ਸੰਭਾਲ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਏਡੀਸੀ ਨੇ ਜਿੱਥੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਐਸਡੀਐਮਜ਼ ਨੂੰ ਵੀ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਪ੍ਰਗਤੀ ਰਿਪੋਰਟ ਲੈਣ ਲਈ ਹਫ਼ਤਾਵਾਰ ਮੀਟਿੰਗਾਂ ਕਰਨ ਲਈ ਕਿਹਹਾ।
ਕਿਸਾਨਾਂ ਨੇ ਮੁੜ ਕੀਤਾ ਭਾਜਪਾ ਉਮੀਦਵਾਰ ਦਾ ਵਿਰੋਧਠ,ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜ
ਇਸਦੇ ਨਾਲ ਹੀ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਕਣਕ ਦੇ ਨਾੜ/ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਸਲੋਗਨ/ਹੋਰਡਿੰਗਜ਼ ਲਗਾਉਣ ਦੇ ਹੁਕਮ ਦਿੱਤੇ ਤਾਂ ਜੋ ਸਬੰਧਤ ਦਫ਼ਤਰਾਂ ਵਿੱਚ ਆਉਣ ਵਾਲੇ ਕਿਸਾਨ ਇਸ ਬਾਰੇ ਜਾਗਰੂਕ ਹੋ ਸਕਣ। ਉਨ੍ਹਾਂ ਇਸ ਮਾਮਲੇ ਵਿਚ ਸਿੱਖਿਆ ਵਿਭਾਗ ਦਾ ਸਹਿਯੋਗ ਮੰਗਦਿਆਂ ਸੀਨੀਅਰ ਸਕੈਡੰਰੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਵਿਚ ਕੁੱਦਣ ਲਈ ਕਿਹਾ। ਲਤੀਫ਼ ਅਹਿਮਦ ਨੇ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਰੋਜ਼ਾਨਾ ਦੋ ਵਾਰ (ਸਵੇਰੇ ਅਤੇ ਸ਼ਾਮ) ਗੁਰਦੁਆਰੇ ਅਤੇ ਮੰਦਰਾਂ ਰਾਹੀਂ ਕਣਕ ਦੇ
ਹਰਿਆਣਾ ਦੇ ਹਿਸਾਰ ’ਚ ‘ਨੂੰਹਾਂ ਕਰਨਗੀਆਂ ਸਹੁਰੇ’ ਦਾ ਮੁਕਾਬਲਾ, ਚੋਟਾਲਾ ਪ੍ਰਵਾਰ ਹੋਇਆ ਆਹਮੋ-ਸਾਹਮਣੇ
ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਅਨਾਉਸਮੈਂਟਸ ਕਰਵਾ ਕੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਐਸ.ਡੀ.ਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸ.ਡੀ.ਐਮ ਰਾਮਪੁਰਾ ਫੂਲ ਕੰਵਰਜੀਤ ਸਿੰਘ ਮਾਨ, ਐਸ.ਡੀ.ਐਮ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਨਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਕਰਨਜੀਤ ਸਿੰਘ, ਵਾਤਾਵਰਣ ਇੰਜੀਨਿਅਰ ਰਮਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਫ਼ਸਰਾਂ ਨੇ ਭਾਗ ਲਿਆ।
Share the post "ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਾਸਤੇ ਪ੍ਰਸ਼ਾਸਨ ਨੇ ਵਿੱਢੀ ਮੁਹਿੰਮ"