ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ

0
53

👉ਨੌਜਵਾਨ ਨੂੰ ਵਾਪਸ ਲੈ ਕੇ ਆਉਣ ਲਈ ਸਰਕਾਰ ਵੱਲੋਂ ਕਰਵਾਈ ਦਾ ਦਿੱਤਾ ਭਰੋਸਾ
Ferozepur News:ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਗੁਰੂਹਰਸਹਾਏ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਭਾਰਤ-ਪਾਕਿਸਤਾਨ ਅੰਤਰ-ਰਾਸ਼ਟਰੀ ਬਾਰਡਰ ਤੋਂ ਪਾਰ ਗਏ ਪਿੰਡ ਖੈਰੇ ਕੇ ਉਤਾੜ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨ ਅਮ੍ਰਿਤਪਾਲ ਸਿੰਘ, ਜੋ ਕਿ 21 ਜੂਨ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਆਪਣੀ ਜ਼ਮੀਨ ਵਿੱਚ ਹਰ ਰੋਜ਼ ਦੀ ਤਰ੍ਹਾਂ ਖੇਤੀ ਕਰਨ ਲਈ ਗਿਆ ਸੀ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 7 ਨੂੰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਿਆਰੀ

ਪਰੰਤੂ, ਉਹ ਆਪਣੇ ਘਰ ਵਾਪਸ ਨਹੀਂ ਪਰਤਿਆ। ਜਿਸ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਜ਼ਮੀਨ ਦੇ ਨਾਲ ਲੱਗਦੀ ਬੀ.ਐਸ.ਐਫ. ਦੀ ਚੌਂਕੀ ਰਾਣਾ ਵਿਖੇ ਪਹੁੰਚ ਕੀਤੀ ਗਈ। ਇਸ ਉਪਰੰਤ ਬੀ.ਐਸ.ਐਫ. ਵੱਲੋਂ ਪੜਤਾਲ ਕਰਨ ਉਪਰੰਤ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਦਾ ਲੜਕਾ ਅੰਮ੍ਰਿਤਪਾਲ ਸਿੰਘ ਵਾਪਸ ਨਹੀਂ ਆਇਆ। ਬੀ.ਐਸ.ਐਫ. ਵੱਲੋਂ ਪਾਕਿਸਤਾਨ ਰੇਂਜਰਜ਼ ਨਾਲ 3-4 ਵਾਰ ਮੀਟਿੰਗ ਕਰਨ ਉਪਰੰਤ ਪਾਕਿਸਤਾਨ ਰੇਂਜਰਜ਼ ਵੱਲੋਂ ਵੀ 27 ਜੂਨ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਅੰਮ੍ਰਿਤਪਾਲ ਸਿੰਘ ਨਜ਼ਦੀਕ ਲਗਦੀ ਪਾਕਿਸਤਾਨ ਦੀ ਪੁਲਿਸ ਦੀ ਹਿਰਾਸਤ ਵਿੱਚ ਹੈ।

ਇਹ ਵੀ ਪੜ੍ਹੋ  ਇੰਗਲੈਂਡ ਫੇਰੀ ਦੌਰਾਨ MP ਮਾਲਵਿੰਦਰ ਕੰਗ ਦਾ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ

ਐਸ.ਡੀ.ਐਮ. ਨੇ ਪਰਿਵਾਰਿਕ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲੈ ਕੇ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੂੰ ਲਿਖਿਆ ਜਾਵੇਗਾ ਅਤੇ ਪੰਜਾਬ ਸਰਕਾਰ ਰਾਹੀਂ  ਵਿਦੇਸ਼ ਮੰਤਰੀ / ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਨੂੰ ਛੇਤੀ ਤੋਂ ਛੇਤੀ ਵਾਪਸ ਭਾਰਤ ਲਿਆਂਦਾ ਜਾ ਸਕੇ।ਇਸ ਮੌਕੇ ਬੀਰਕਰਨ ਸਿੰਘ ਢਿੱਲੋਂ ਤਹਿਸੀਲਦਾਰ ਗੁਰੂਹਰਸਾਏ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here