Bathinda News: Sports School Ghuda ; ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਕਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2026-27 ਲਈ ਵੱਖ-ਵੱਖ ਖੇਡਾਂ ਵਿੱਚ ਦਾਖਲੇ ਵਾਸਤੇ ਟਰਾਇਲ 15 ਤੋਂ 17 ਜੂਨ 2026 ਤੱਕ ਪੰਜਾਬ ਦੇ ਵੱਖ-ਵੱਖ ਕੇਂਦਰਾਂ ‘ਤੇ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਵਾਲੀਬਾਲ ਦੇ ਟਰਾਇਲ 15 ਜੂਨ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ, ਬਰਨਾਲਾ ਵਿਖੇ, ਅਥਲੈਟਿਕਸ ਦੇ ਟਰਾਇਲ ਗੁਰੂ ਨਾਨਕ ਦੇਵ ਸਟੇਡੀਅਮ, ਲੁਧਿਆਣਾ ਅਤੇ ਸ਼ੂਟਿੰਗ ਦੇ ਟਰਾਇਲ ਮੋਹਾਲੀ ਵਿਖੇ ਹੋਣਗੇ। ਹਾਕੀ ਦੇ ਟਰਾਇਲ 17 ਜੂਨ ਨੂੰ ਪੀ.ਏ.ਯੂ. ਗਰਾਊਂਡ, ਲੁਧਿਆਣਾ ਅਤੇ ਫੁੱਟਬਾਲ ਦੇ ਟਰਾਇਲ ਉਸੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਖਾ (ਲੁਧਿਆਣਾ) ਵਿਖੇ ਕਰਵਾਏ ਜਾਣਗੇ।
ਸਕੂਲ ਇੰਚਾਰਜ ਸ੍ਰੀ ਨਰਿੰਦਰ ਸਿੰਘ ਨੇ ਖਿਡਾਰੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਟਰਾਇਲਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਚੁਣੇ ਗਏ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਦਿਨ 200 ਰੁਪਏ ਡਾਈਟ ਮਨੀ ਵੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਵਾਲੇ ਵਿਦਿਆਰਥੀ ਚਾਰ ਪਾਸਪੋਰਟ ਸਾਈਜ਼ ਫੋਟੋਆਂ, ਸਕੂਲ ਸਰਟੀਫਿਕੇਟ, ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਖੇਡ ਪ੍ਰਾਪਤੀਆਂ ਦੇ ਸਰਟੀਫਿਕੇਟ ਆਪਣੇ ਨਾਲ ਲੈ ਕੇ ਆਉਣ। ਸਾਰੇ ਖਿਡਾਰੀਆਂ ਨੂੰ ਸਵੇਰੇ 8 ਵਜੇ ਤੱਕ ਨਿਰਧਾਰਿਤ ਟਰਾਇਲ ਸਥਾਨ ‘ਤੇ ਪਹੁੰਚਣ ਲਈ ਕਿਹਾ ਗਿਆ ਹੈ।ਉਨ੍ਹਾਂ ਖੇਡਾਂ ਵਿੱਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਨਿਰਧਾਰਿਤ ਮਿਤੀ ਅਤੇ ਸਥਾਨ ਅਨੁਸਾਰ ਟਰਾਇਲਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


