Punjab News: ਬੀਤੀ ਸ਼ਾਮ ਪੰਜਾਬ ਦੇ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਗੈਰੀ ਵੱਲੋਂ ਅਚਾਨਕ ਅਸਤੀਫਾ ਦੇਣ ਤੋਂ ਬਾਅਦ 24 ਘੰਟਿਆਂ ਦੇ ਅੰਦਰ ਅੰਦਰ ਪੰਜਾਬ ਸਰਕਾਰ ਨੇ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਅੱਜ ਦੇਰ ਸ਼ਾਮ ਜਾ ਰਹੀ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਦੇ ਤਹਿਤ ਖਰੜ ਦੇ ਰਹਿਣ ਵਾਲੇ ਐਡਵੋਕੇਟ ਮਨਜਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ ਬਠਿੰਡਾ ਦੇ ‘ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ’ ਦੀਆਂ ਚੋਣਾਂ ’ਚ ਹਰਦੀਪਕ ਸਿੰਘ ਨੇ ਮਾਰੀ ਬਾਜ਼ੀ
ਉਹ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਗ੍ਰਹਿ ਅਤੇ ਨਿਆ ਵਿਭਾਗ ਵਿੱਚ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਦਸੰਬਰ 2024 ਦੇ ਵਿੱਚ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਐਡਮਨਿਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ।ਇਸ ਦੌਰਾਨ ਐਡਵੋਕੇਟ ਬੇਦੀ ਨੇ ਅੱਜ ਆਪਣਾ ਅਹੁੱਦਾ ਵੀ ਸੰਭਾਲ ਲਿਆ। ਦੱਸਣਾ ਬਣਦਾ ਹੈ ਕਿ ਮੂਲ ਰੂਪ ਵਿੱਚ ਬਠਿੰਡਾ ਜ਼ਿਲੇ ਦੇ ਪਿੰਡ ਕੋਠਾ ਗੁਰੂ ਨਾਲ ਸਬੰਧਿਤ ਐਡਵੋਕੇਟ ਮਨਜਿੰਦਰਜੀਤ ਸਿੰਘ ਬੇਦੀ ਫੌਜਦਾਰੀ ਮਾਮਲਾ ਦੇ ਮਾਹਿਰ ਵਕੀਲ ਮੰਨੇ ਜਾਂਦੇ ਹਨ ਅਤੇ ਉਹਨਾਂ ਨੇ ਕਈ ਮਹੱਤਵਪੂਰਨ ਕੇਸਾਂ ਦੇ ਵਿੱਚ ਨਾਮਣਾ ਖੱਟਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Maninderjit Singh Bedi ਬਣੇ ਪੰਜਾਬ ਦੇ ਨਵੇਂ Advocate General,ਸੰਭਾਲਿਆ ਅਹੁੱਦਾ"