ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ:ਡਿਪਟੀ ਕਮਿਸ਼ਨਰ

Date:

spot_img

ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਬਠਿੰਡਾ, 19 ਫ਼ਰਵਰੀ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਸਹਾਇਕ ਖਰਚਾ ਅਬਜਰਵਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।

“ਆਪ ਦੀ ਸਰਕਾਰ ਆਪ ਦੇ ਦੁਆਰ”’’ 20 ਨੂੰ 12 ਥਾਵਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਇਸ ਦੌਰਾਨ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ (ਖਰਚਾ ਸੈਲ) ਅਸ਼ਵਨੀ ਜਿੰਦਲ ਵੱਲੋਂ ਸਹਾਇਕ ਖਰਚਾ ਅਬਜਰਵਰਾਂ ਨੂੰ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐਸ ਐਸ ਟੀ), ਵੀਡੀਓ ਸਰਵੈਲੈਂਸ ਟੀਮ (ਵੀਐਸਟੀ), ਵੀਡੀਓ ਵਿਊਵਿੰਗ ਟੀਮ (ਵੀਵੀਟੀ), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ(ਐਮਸੀਐਮਸੀ), ਜ਼ਿਲ੍ਹਾ ਕੰਪਲੈਂਟ ਸੈਲ ਆਦਿ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਸਹਾਇਕ ਕਮਿਸ਼ਨਰ ਪੰਕਜ਼ ਕੁਮਾਰ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਸਹਾਇਕ ਖਰਚਾ ਅਬਰਜਵਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...