spot_img

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

Date:

spot_img

👉ਪੰਥਕ ਇਕਜੁੱਟਤਾ ਲਈ 5 ਜੁਲਾਈ ਨੂੰ ਅੰਮ੍ਰਿਤਸਰ ਪੁੱਜਣ ਦੀ ਕੀਤੀ ਅਪੀਲ
Amritsar News:ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਪੰਥਕ ਇਕੱਠ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਸਿੱਖ ਜਥੇਬੰਦੀਆਂ ਤੇ ਵੱਖ ਵੱਖ ਸੰਪ੍ਰਦਾਵਾਂ ਦੇ ਮੁੱਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕੱਤਰਤਾ ਸਬੰਧੀ ਸੱਦਾ ਪੱਤਰ ਸੌਂਪੇ ਗਏ। ਸਿੱਖ ਆਗੂਆਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜੱਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਹਾਕਮ ਸਿੰਘ, ਰੇਸ਼ਮ ਸਿੰਘ ਬਰਨਾਲਾ ਤੇ ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਸਮੇਤ ਹੋਰ ਮਹਾਂਪੁਰਖਾਂ ਨੂੰ ਮਿਲ ਕੇ ਸੱਦਾ ਪੱਤਰ ਸੌਂਪੇ। ਇਸ ਦੌਰਾਨ ਜਿੱਥੇ ਮੌਜੂਦਾ ਸਮੇਂ ਪੰਥਕ ਸੰਸਥਾਵਾਂ ਨੂੰ ਦਰਪੇਸ਼ ਚਨੌਤੀਆਂ ਤੇ ਸਿੱਖ ਮਸਲਿਆਂ ਸਬੰਧੀ ਡੂੰਘੀ ਅਤੇ ਸਾਰਥਕ ਵਿਚਾਰ-ਚਰਚਾ ਕੀਤੀ ਗਈ, ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨੇ ਜਾਣ ਦੇ ਸੰਬੰਧ ਵਿੱਚ ਪੈਦਾ ਹੋਈ ਮੌਜੂਦਾ ਸਥਿਤੀ ਬਾਰੇ 5 ਜੁਲਾਈ ਨੂੰ ਬੁਲਾਏ ਵਿਸਾਲ ਪੰਥਕ ਇਕੱਠ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ  ਤੇਜ਼ ਰਫਤਾਰ ਟਰੱਕ ਨੇ 14 ਸਾਲਾ ਬੱਚੇ ਨੂੰ ਕੁ+ਚਲਿਆ,ਮੌਕੇ ‘ਤੇ ਹੀ ਮੌ+ਤ

ਇਸੇ ਦੌਰਾਨ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਸੰਤ ਸਮਾਜ ਦੇ ਪ੍ਰਮੁੱਖ ਆਗੂਆਂ ਨਾਲ ਇੱਕ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਹੁਕਮਨਾਮੇ ਦੇ ਸੰਦੇਸ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਸੰਗਤ ਨੂੰ ਮੌਜੂਦਾ ਸਰਕਾਰ ਦੇ ਪੰਥ ਵਿਰੋਧੀ ਚਿਹਰੇ ਤੋਂ ਜਾਣੂ ਕਰਵਾਇਆ ਜਾ ਸਕੇ। ਇਸੇ ਕੜੀ ਦੇ ਤਹਿਤ ਹੁਣ ਸਮੁੱਚੇ ਪੰਥ ਦੀ ਰਾਏ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਪੰਥਕ ਇਕੱਤਰਤਾ ਸੱਦੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਸਿਰਮੌਰ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਅਤੇ ਪੰਥ ਵਿਰੋਧੀ ਤਾਕਤਾਂ ਦੀ ਪਹਿਚਾਣ ਕਰਨੀ ਅਤੇ ਇਕਜੁੱਟਤਾ ਨਾਲ ਟਾਕਰਾ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ 5 ਜੁਲਾਈ ਦਾ ਪੰਥਕ ਇਕੱਠ ਕੌਮ ਦੀ ਇੱਕਜੁੱਟਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇਗਾ।ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚੋਂ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ 5 ਜੁਲਾਈ ਨੂੰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚਣ, ਤਾਂ ਜੋ ਕੌਮ ਵਿਰੋਧੀ ਅਨਸਰਾਂ ਨੂੰ ਕਰਾਰਾ ਜਵਾਬ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ‘ਚ ਭਿਆਨਕ ਸੜਕ ਹਾਦਸਾ; ਭਾਰਤੀ ਫ਼ੌਜ ਦੇ ਜਵਾਨ, ਪਤਨੀ, ਮਾਂ ਤੇ ਮਾਸੂਮ ਪੁੱਤਰ ਦੀ ਹੋਈ ਮੌ*ਤ

ਇਸ ਦੌਰਾਨ ਮੌਜੂਦ ਸੰਤ ਸਮਾਜ ਦੇ ਮਹਾਂਪੁਰਸ਼ਾਂ ਨੇ ਸ਼੍ਰੋਮਣੀ ਕਮੇਟੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ‘ਤੇ ਪਹਿਰਾ ਦੇਣਾ ਉਨ੍ਹਾਂ ਦਾ ਮੁਢਲਾ ਫਰਜ਼ ਹੈ। ਉਨ੍ਹਾਂ ਨੇ 5 ਜੁਲਾਈ ਦੀ ਪੰਥਕ ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਸਾਧੂ-ਸੰਤਾਂ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕਰਨ ਦਾ ਪੂਰਨ ਵਿਸ਼ਵਾਸ ਦਿਵਾਇਆ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਬਾਬਾ ਦਲਜੀਤ ਸਿੰਘ ਅਕਾਲੀ ਬੁੱਢਾ ਦਲ ਸੰਗਰੂਰ, ਬਾਬਾ ਸੁਖਵਿੰਦਰ ਸਿੰਘ ਮੋਨੀ ਗੁ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਬਾਬਾ ਹਰਬੇਅੰਤ ਸਿੰਘ ਗੁ. ਸਾਹਿਬ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ, ਬਾਬਾ ਸੁਖਦੇਵ ਸਿੰਘ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ, ਬਾਬਾ ਜਗਜੀਤ ਸਿੰਘ , ਕਾਕਾ ਵੀਰ ਜੀ ਬੜੂ ਸਾਹਿਬ ਵਾਲੇ, ਬਾਬਾ ਭਰਭੂਰ ਸਿੰਘ ਫ਼ਤਿਹ ਮਾਜਰੀ ਬਾਬਾ ਰਣਜੋਧ ਸਿੰਘ ਸੰਗਰੂਰ, ਬਾਬਾ ਹਰਪਾਲ ਸਿੰਘ ਭੋਜੋਵਾਲ ਬਾਬਾ ਗੁਰਜੰਟ ਸਿੰਘ ਤਪਾ ਦਰਾਜ਼, ਬਾਬਾ ਦਲਬੀਰ ਸਿੰਘ ਮਾਨਾ ਬਾਬਾ ਗੁਲਵਿੰਦਰ ਸਿੰਘ ਬਾਬਾ ਸੁਖਪਾਲ ਸਿੰਘ ਦਰੋਗੇਵਾਲੇ ਬਾਬਾ ਜਗਤਾਰ ਸਿੰਘ ਗੁ. ਮੰਜੀ ਸਾਹਿਬ ਆਲੋਔਰਖ, ਬਾਬਾ ਤਰਲੋਚਨ ਸਿੰਘ ਗੁਰਦੁਆਰਾ ਮੰਜੀ ਸਾਹਿਬ, ਭਾਈ ਗੁਰਸੇਵਕ ਸਿੰਘ ਘਰਾਚੋ ਪ੍ਰਚਾਰਕ ਕੰਮ ਨਿਗਰਾਨ ਜ਼ਿਲ੍ਹਾ ਸੰਗਰੂਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...