Amritsar News: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਵੱਲੋਂ ਕੁੱਝ ਦਿਨ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਨਾਂ ਲੈਣ ਦਾ ਐਲਾਨ ਕੀਤਾ ਹੈ। ਅੱਜ ਵੀਰਵਾਰ ਨੂੰ ਕਈ ਦਿਨਾਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਪੁੱਜੇ ਐਡਵੋਕੇਟ ਧਾਮੀ ਨੇ ਸਿਸਟਾਚਾਰ ਦੇ ਨਾਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸਤੋਂ ਬਾਅਦ ਉਨ੍ਹਾਂ ਜਾਂਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ‘‘ ਬੇਸ਼ੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਬਹੁਤ ਸਾਰੀਆਂ ਜਥੇਬੰਦੀਆਂ ਤੇ ਆਗੂਆਂ ਵੱਲੋਂ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਜਾ ਰਿਹਾ ਪ੍ਰੰਤੂ ਉਹ ਆਪਣੇ ਫੈਸਲੇ ’ਤੇ ਅਡਿੱਗ ਹਨ। ’’ ਇਸਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਮਾਮਲਿਆਂ ਵਿੱਚ ਹੁਣ ਦਖ਼ਲ ਨਹੀਂ ਦੇਣਗੇ।
ਇਹ ਵੀ ਪੜ੍ਹੋ ਖ਼ੂਨ ਹੋਇਆ ਸਫ਼ੈਦ; ਜਮੀਨ ਦੇ ਲਾਲਚ ’ਚ ਮਾਂ-ਪਿਊ ’ਤੇ ਗੋ+ਲੀਆਂ ਚਲਾਉਣ ਵਾਲਾ ਕਲਯੁਗੀ ਪੁੱਤ ਕਾਬੂ
ਜਿਕਰਯੋਗ ਹੈ ਕਿ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਧਾਰਮਿਕ ਸਜ਼ਾ ਦੌਰਾਨ ਅਕਾਲੀ ਦਲ ਦੀ ਭਰਤੀ ਲਈ ਇੱਕ ਨਿਗਰਾਨ ਕਮੇਟੀ ਵੀ ਬਣਾਈ ਗਈ ਸੀ, ਜਿਸਦਾ ਕਨਵੀਨਰ ਐਡਵੋਕੇਟ ਧਾਮੀ ਨੂੰ ਬਣਾਇਆ ਗਿਆ ਸੀ। ਇਸ ਕਮੇਟੀ ਉਪਰ ਇੱਕ ਪਾਸੇ ਪੰਥ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਕੰਮ ਸ਼ੁਰੂ ਕਰਨ ਲਈ ਦਬਾਅ ਸੀ ਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸਹਿਯੋਗ ਨਾ ਕਰਨ ਦੀ ਚਰਚਾ ਸੀ, ਜਿਸਨੂੰ ਹੀ ਉਨ੍ਹਾਂ ਦੇ ਅਸਤੀਫ਼ੇ ਪਿੱਛੇ ਮੁੱਖ ਕਾਰਨ ਮੰਨਿਆ ਜਾ ਰਿਹਾ। ਹਾਲਾਂਕਿ ਐਡਵੋਕੇਟ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੇ ਲਈ ਮਨਾਉਣ ਵਾਸਤੇ ਅਕਾਲੀ ਲੀਡਰਸ਼ਿਪ ਵੱਲੋਂ ਲਗਾਤਾਰ ਕੋਸ਼ਿਸਾਂ ਕੀਤੀਆਂ ਗਈਆਂ ਪ੍ਰੰਤੂ ਸਫ਼ਲ ਨਹੀਂ ਹੋਈਆਂ। ਇਸਤੋਂ ਇਲਾਵਾ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਉਨ੍ਹਾਂ ਦੇ ਘਰ ਪੁੱਜੇ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਵਾਪਸ ਨਾ ਲੈਣ ਦਾ ਐਲਾਨ"