spot_img

ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਰਘੁਜੀਤ ਸਿੰਘ ਵਿਰਕ, ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ ‘ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

Date:

spot_img

👉ਕਿਹਾ ਸਰਕਾਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ‘ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ।

ਇਹ ਵੀ ਪੜ੍ਹੋ SGPC ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਉਨ੍ਹਾਂ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...

ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

Punjab News : ਪੰਜਾਬ ਕਾਂਗਰਸ ਵਿਚ ਉਥਲ-ਪੁਥਲ ਦੀ ਚਰਚਾ...