ਐਡਵੋਕੇਟ ਧਾਮੀ ਨੇ ਪੰਜ ਸਾਲ ਦੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ’ਤੇ ਦਿੱਤੀ ਵਧਾਈ

Date:

spot_img
ਅੰਮ੍ਰਿਤਸਰ, 29 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ, ਇਸ ਨਾਲ ਸਿੱਖ ਕੌਮ ਦਾ ਮਾਨ ਪੂਰੀ ਦੁਨੀਆ ਅੰਦਰ ਵਧਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਅੰਦਰ ਸਿੱਖਾਂ ਨੇ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਕਾਕਾ ਤੇਗਬੀਰ ਸਿੰਘ ਵੱਲੋਂ ਚੋਟੀ ’ਤੇ ਨਿਸ਼ਾਨ ਸਾਹਿਬ ਝੁਲਾ ਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸਤਿਕਾਰ ਦਿੱਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਾਕਾ ਤੇਗਬੀਰ ਸਿੰਘ ਦੇ ਪਰਿਵਾਰ ਅਤੇ ਉਸ ਦੇ ਕੋਚ ਨੂੰ ਵਧਾਈ ਦਿੰਦਿਆਂ ਇਸ ਸਿੱਖ ਬੱਚੇ ਲਈ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਕਾਕਾ ਤੇਗਬੀਰ ਸਿੰਘ ਦੀ ਇਸ ਉਪਲੱਬਧੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...