ਸੰਗਤਾਂ ਨੂੰ ਸਮੇਂ-ਸਮੇਂ ਬਿਜਲੀ ਉਪਕਰਣਾਂ ਦੇ ਨਰੀਖਣ ਦੀ ਕੀਤੀ ਅਪੀਲ
Amritsar News:ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ ‘ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵਾਰ ਵਾਰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ।
ਇਹ ਵੀ ਪੜ੍ਹੋ ਵੱਡੀ ਖ਼ਬਰ: ਪੰਜਾਬ ਦੇ ਐਡਵੋਕੇਟ ਜਨਰਲ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ!
ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪਿੰਡ ਭਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ"