ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬ ਕੇਵਲ ਨਤਮਸਤਕ ਹੋਣ ਲਈ ਹੀ ਨਹੀਂ, ਸਗੋਂ ਸੇਵਾ, ਸਿਮਰਨ, ਸੰਗਤ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵੱਸੇ ਹਨ, ਉਥੇ ਗੁਰਦੁਆਰਾ ਸਾਹਿਬ ਦੀ ਵੀ ਸਥਾਪਨਾ ਕੀਤੀ ਹੈ, ਇਹ ਸਿੱਖ ਭਾਈਚਾਰੇ ਲਈ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪਛਾਣ ਦੇ ਅਹਿਮ ਕੇਂਦਰ ਹਨ।

ਇਹ ਵੀ ਪੜ੍ਹੋ  Chandigarh ਤੋਂ ਬਾਅਦ Punjab BJP ਦੇ ਇੱਕ ਹੋਰ ਦਫ਼ਤਰ ‘ਤੇ ਬੰ*ਬ ਹਮਲਾ

ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਚ ਵਾਪਰੀ ਇਸ ਦੁਖਦਾਈ ਘਟਨਾ ਨਾਲ ਵਿਸ਼ਵ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ, ਤਾਂ ਜੋ ਸੰਗਤ ਦੀਆਂ ਚਿੰਤਾਵਾਂ ਦੂਰ ਹੋ ਸਕਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਉਥੇ ਸਮੇਂ ਸਮੇਂ ਬਿਜਲੀ ਉਪਕਰਣਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋਂ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

MRSPTU ਵਿਖੇ ਕਰਵਾ ਚੌਥ ਮੌਕੇ ਸ਼ਾਨਦਾਰ ਮਹਿੰਦੀ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ

👉4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ...