ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਦੀਆਂ ਤਿਆਰ ਕੀਤੀਆਂ ਦੋ ਮੰਜ਼ਲਾਂ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ 220 ਸੀਟਾਂ ਦੀ ਸਮਰੱਥਾ ਵਾਲੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਸਿੱਖੀ ਪ੍ਰਚਾਰ ਪ੍ਰਚਾਰ, ਸਿਹਤ ਸੇਵਾਵਾਂ, ਵਿਦਿਅਕ ਪ੍ਰਚਾਰ ਅਤੇ ਲੋਕ ਭਲਾਈ ਕਾਰਜਾਂ ਵਿਚ ਵੱਡੀ ਪੱਧਰ ’ਤੇ ਸੇਵਾਵਾਂ ਦੇ ਰਹੀ ਹੈ। ਇਸ ਵੱਲੋਂ ਕੌਮੀ ਭਾਵਨਾ ਦੀ ਤਰਜਮਾਨੀ ਕਰਦਿਆਂ ਇਕ ਸਦੀ ਦਾ ਸਫ਼ਰ ਤੈਅ ਕੀਤਾ ਜਾ ਚੁੱਕਾ ਹੈ। ਇਸ ਸੰਸਥਾ ਦੀਆਂ ਪ੍ਰਬੰਧਕੀ ਲੋੜਾਂ ਨੂੰ ਮੁੱਖ ਰੱਖਦਿਆਂ ਪ੍ਰਬੰਧਕੀ ਬਲਾਕ ਦਾ ਵਿਸਥਾਰ ਕਰਨ ਦੇ ਨਾਲ-ਨਾਲ ਭਵਿੱਖ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖ ਕੇ ਆਧੁਨਿਕ ਆਡੀਟੋਰੀਅਮ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਇਸ ਆਡੀਟੋਰੀਅਮ ਦਾ ਨਾਂ ਸਿੰਘ ਸਭਾ ਲਹਿਰ ਦੇ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਅਤੇ ਗੁਰਦੁਆਰਾ ਸੁਧਾਰ ਲਹਿਰ ਸਿੱਖ ਇਤਿਹਾਸ ਦੀਆਂ ਅਹਿਮ ਲਹਿਰਾਂ ਸਨ, ਜਿਨ੍ਹਾਂ ਨੇ ਸੁਚੱਜੇ ਗੁਰਦੁਆਰਾ ਪ੍ਰਬੰਧ ਅਤੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਆਖਿਆ ਕਿ ਆਡੀਟੋਰੀਅਮ ਦਾ ਨਾਂ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ ਇਸ ਕਰਕੇ ਰੱਖਿਆ ਗਿਆ ਹੈ ਕਿ ਹਮੇਸ਼ਾ ਸਿੱਖੀ ਦੇ ਮੌਲਿਕ ਸਿਧਾਂਤਾਂ ਅਤੇ ਮਰਯਾਦਾ ਦੇ ਉਭਾਰ ਲਈ ਚੇਤਨਾ ਮਿਲਦੀ ਰਹੇ। ਉਨ੍ਹਾਂ ਸਮਾਗਮ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਯਾਦ ਦਵਾਇਆ ਕਿ ਗਿਆਨੀ ਦਿੱਤ ਸਿੰਘ ਜੀ ਨੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਅਤੇ ਕੁਰੀਤੀਆਂ ਵਿਰੁੱਧ ਜ਼ੋਰਦਾਰ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਗਿਆਨੀ ਦਿੱਤ ਸਿੰਘ ਪ੍ਰਬੁੱਧ ਵਿਦਵਾਨ ਸਨ, ਜਿਨ੍ਹਾਂ ਤੋਂ ਸਿੱਖੀ ਸਿਧਾਂਤਾਂ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਅੱਜ ਵੀ ਮਿਲਦੀ ਹੈ।ਐਡਵੋਕੇਟ ਧਾਮੀ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਸੇਵਾਵਾਂ ਨਿਭਾਉਣ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਖ਼ਸੀਅਤਾਂ ਨੇ ਗੁਰੂ ਘਰ ਦੀਆਂ ਇਮਾਰਤਾਂ ਅਤੇ ਸੰਗਤ ਦੀਆਂ ਲੋੜਾਂ ਨਾਲ ਸਬੰਧਤ ਸੇਵਾਵਾਂ ਨੂੰ ਹਮੇਸ਼ਾ ਸ਼ਰਧਾ ਤੇ ਸਮਰਪਣ ਨਾਲ ਨਿਭਾਇਆ ਹੈ।

ਇਹ ਵੀ ਪੜ੍ਹੋ 👉ਰੇਲਵੇ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਇਸ ਮੌਕੇ ਕਾਰਸੇਵਾ ਵਾਲੇ ਮਹਾਂਪੁਰਖਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ, ਬਾਬਾ ਮਹਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਮੇਲ ਸਿੰਘ ਜਾਮਨੀ ਸਾਹਿਬ, ਬਾਬਾ ਸੁੱਖਾ ਸਿੰਘ ਟਾਂਡਾ ਹੁਸ਼ਿਆਰਪੁਰ, ਬਾਬਾ ਜੋਗਾ ਸਿੰਘ ਅੰਮ੍ਰਿਤਸਰ, ਬਾਬਾ ਹਰਦੇਵ ਸਿੰਘ, ਬਾਬਾ ਦਲਬੀਰ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸ. ਅਮਨਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਐਸਡੀਓ ਸ. ਸੁਖਬੀਰ ਸਿੰਘ, ਜੇਈ ਸ. ਸ਼ਮਸ਼ੇਰ ਸਿੰਘ, ਸ. ਸਤਬੀਰ ਸਿੰਘ ਤੇ ਸਮੂਹ ਸਟਾਫ਼ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Moga Police ਵੱਲੋਂ ਗੁੰਮ ਹੋਏ 300 ਮੋਬਾਈਲ ਫੋਨ ਟ੍ਰੇਸ ਕਰਕੇ ਬਰਾਮਦ, ਅਸਲ ਮਾਲਕਾਂ ਨੂੰ ਕੀਤੇ ਵਾਪਸ

Moga News: IG ਫਰੀਦਕੋਟ ਰੇਂਜ ਸ੍ਰੀਮਤੀ ਨੀਲੰਬਰੀ ਜਗਦਲੇ ਵਿਜੇ,...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ੁਰੂ

Sports News: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਅੰਡਰ-14...