ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

Date:

spot_img

👉ਵਿਦੇਸ਼ਾਂ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵੱਡੀ ਚਿੰਤਾ ਵਾਲੀਆਂ -ਐਡਵੋਕੇਟ ਧਾਮੀ
Amritsar News:ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ।

ਇਹ ਵੀ ਪੜ੍ਹੋ Punjab ‘ਚ ਲਾਗੂ ਹੋਇਆ ਬੇਅਦਬੀ ਕਾਨੂੰਨ; ਰਾਜਪਾਲ ਨੇ ਦਿੱਤੀ ਮੰਨਜੂਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ। ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ।ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...