ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

Date:

spot_img

👉ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ- ਐਡਵੋਕੇਟ ਧਾਮੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ  Punjab Govt ਨੇ ਸਵਾ ਮਹੀਨੇ ‘ਚ ਮੁੜ ਬਦਲਿਆ ਵਿਜੀਲੈਂਸ ਦਾ DGP

ਉਨ੍ਹਾਂ ਆਖਿਆ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਪੰਜ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ, ਲੇਕਿਨ ਦੁਖਦ ਪਹਿਲੂ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਮਾਇੰਦਗੀ ਵਾਲੀ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਲਈ ਕਈ ਯਤਨ ਕੀਤੇ ਗਏ ਲੇਕਿਨ ਡੇਢ ਸਾਲ ਤੋਂ ਵੱਧ ਸਮਾਂ ਬੀਤਣ ਬਾਅਦ ਸਰਕਾਰ ਵੱਲੋਂ ਨਿਰਾਸ਼ਾਜਨਕ ਜਵਾਬ ਮਿਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਅਨੁਸਾਰ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੇ ਜੋ ਸਮਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਸੰਬਰ 2023 ਵਿੱਚ ਮੰਗਿਆ ਸੀ, ਜਿਸ ਨੂੰ 21 ਮਾਰਚ 2025 ਨੂੰ ਇਹ ਕਹਿੰਦਿਆਂ ਬੰਦ ਕਰ ਦਿੱਤਾ ਗਿਆ ਹੈ ਕਿ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ।

ਇਹ ਵੀ ਪੜ੍ਹੋ  ਪੰਜਾਬ ਬਜਟ-2025 ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਰੇਗਾ; ਕੁੱਲ 5983 ਕਰੋੜ ਰੁਪਏ ਦੇ ਬਜਟ ਦਾ ਕੀਤਾ ਗਿਆ ਉਪਬੰਧ:ਡਾ. ਰਵਜੋਤ ਸਿੰਘ

ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਫੈਸਲਾ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਕਿਹਾ ਗਿਆ ਸੀ ਕਿ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਜਾਵੇ ਪਰੰਤੂ ਗ੍ਰਹਿ ਮੰਤਰਾਲੇ ਵੱਲੋਂ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਨੇ ਲੰਮੀਆਂ ਸਜ਼ਾਵਾਂ ਵੀ ਭੁਗਤ ਲਈਆਂ ਹਨ, ਇਸ ਲਈ ਭਾਰਤ ਸਰਕਾਰ ਨੂੰ ਬਿਨਾਂ ਦੇਰੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਨਿਆਂ ਦਾ ਨਿਯਮ ਸਭ ਲਈ ਇੱਕਸਾਰ ਲਾਗੂ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ ਅਤੇ ਇਸ ’ਤੇ ਰਾਜਸੀ ਪਹੁੰਚ ਠੀਕ ਨਹੀਂ ਹੈ। ਲਿਹਾਜ਼ਾ ਬੰਦੀ ਸਿੰਘਾਂ ਨੂੰ ਨਿਆਂ ਦੇ ਕੇ ਸਰਕਾਰ ਆਪਣੀ ਜਿੰਮੇਵਾਰੀ ਨਿਭਾਏ ਤਾਂ ਜੋ ਸਿੱਖਾਂ ਅੰਦਰ ਬੇਵਿਸ਼ਵਾਸੀ ਦੀ ਭਾਵਨਾ ਨਾ ਬਣੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਓਐੱਸਡੀ ਸਤਬੀਰ ਸਿੰਘ ਧਾਮੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...