ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸੰਗਤਾਂ ਇਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਰੱਖਦੀਆਂ ਹਨ।ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਰੋਜ਼ਾਨਾ ਕੀਤੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ ਅਤੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਸੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਹੇਠ ਸਿਵ ਸੈਨਾ ਆਗੂਆਂ ਵਿਰੁਧ ਪਰਚਾ ਦਰਜ਼

ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਅਤੇ ਪੀੜਾ ਹੈ।ਪੱਤਰ ਵਿੱਚ ਇਹ ਵੀ ਯਾਦ ਕਰਵਾਇਆ ਗਿਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ। ਸ਼੍ਰੋਮਣੀ ਕਮੇਟੀ ਨੇ ਕਈ ਵਾਰ ਮਤੇ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਰਕਾਰ ਤੱਕ ਪਹੁੰਚਾਈਆਂ ਹਨ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਦੀ ਮੰਗ ਕੀਤੀ ਗਈ ਸੀ।ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿਚ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੜ ਖੁੱਲ੍ਹਣਾ ਕੇਵਲ ਧਾਰਮਿਕ ਯਾਤਰਾ ਦੀ ਸਹੂਲਤ ਨਹੀਂ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਹੈ।

ਇਹ ਵੀ ਪੜ੍ਹੋ  DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਦੀ ਏਸ਼ੀਅਨ ਖੇਡਾਂ ਲਈ ਭਾਰਤੀ ਹਾਕੀ ਟੀਮ ਲਈ ਚੋਣ ਹੋਈ

ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਾਵਨ ਅਸਥਾਨ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਅਤੇ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ ਅਤੇ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ’ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਦੁਨੀਆਂ ਭਰ ਦੇ ਸ਼ਰਧਾਲੂ ਇਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।       

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...