spot_img

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਸਿੱਖ ਇਤਿਹਾਸ ਦਾ ਇਹ ਪੰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੀ ਅਹਿਮੀਅਤ ਰੱਖਦਾ ਹੈ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ’ਚ, ਕਿਸਾਨਾਂ ਨਾਲ ਫ਼ਸਲਾਂ ਸਬੰਧੀ ਕਰਨਗੇ ਚਰਚਾ

ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ। ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।

👉ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ’ਤੇ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਤਰਜਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕੀਤੀ ਹੈ ਅਤੇ ਆਸ ਹੈ ਕਿ ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿਚ ਭਵਿੱਖੀ ਤਰਜੀਹਾਂ ਨਿਰਧਾਰਤ ਕਰਕੇ ਲੋਕਾਂ ਦੀ ਅਵਾਜ਼ ਬਣਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...