ਸਵੇਰ ਤੋਂ ਲੱਗੀਆਂ ਲੰਮੀਆਂ ਲਾਈਨਾਂ, ਪਹਿਲੇ ਪੜਾਅ ਤਹਿਤ ਹੋ ਰਹੀਆਂ 24 ਵਿਧਾਨ ਸਭਾ ਹਲਕਿਆਂ ’ਚ ਵੋਟਾਂ
ਸ੍ਰੀਨਗਰ/ਜੰਮੂ, 18 ਸਤੰਬਰ: ਕਰੀਬ ਦਸ ਸਾਲਾਂ ਬਾਅਦ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਦੀਆਂ ਹੋ ਰਹੀਆਂ ਵੋਟਾਂ ਨੂੰ ਲੈ ਕੇ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਸਵੇਰੇ ਵੋਟਿੰਗ ਤੋਂ ਪਹਿਲਾਂ ਹੀ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਚੋਣ ਕਮਿਸ਼ਨ ਵੱਲੋਂ ਮੁਹੱਈਆਂ ਕਰਵਾਏ ਅੰਕੜਿਆਂ ਮੁਤਾਬਕ ਸਵੇਰੇ 11 ਵਜੇਂ ਤੱਕ 26.72 ਫ਼ੀਸਦੀ ਵੋਟਿਗ ਹੋ ਚੁੱਕੀ ਹੈ, ਜੋਕਿ ਕਾਫ਼ੀ ਚੰਗਾ ਪੋÇਲੰਗ ਪ੍ਰਤੀਸ਼ਤ ਮੰਨਿਆ ਜਾ ਰਿਹਾ। ਜਿਕਰਯੋਗ ਹੈ ਕਿ ਪਹਿਲੇ ਪੜਾਅ ਤਹਿਤ ਸੂਬੇ ਦੇ 24 ਵਿਧਾਨ ਸਭਾ ਹਲਕਿਆਂ ਵਿਚ ਇਹ ਵੋਟਾਂ ਹੋ ਰਹੀਆਂ ਹਨ ਤੇ ਇਸਦੇ ਲਈ ਕੁੱਲ 23 ਲੱਖ ਤੋਂ ਵੱਧ ਵੋਟਰ ਆਪਣੇ ਨੁਮਾਇੰਦਿਆਂ ਨੂੰ ਚੁਣਨਗੇ।
ਅਦਾਲਤ ਵੱਲੋਂ ਕੰਗਨਾ ਰਣੌਤ ਨੂੰ 5 ਨੂੰ ਪੇਸ਼ ਹੋਣ ਲਈ ਸੰਮਨ ਜਾਰੀ
ਇਸ ਪੜਾਅ ਤਹਿਤ 16 ਸੀਟਾਂ ਕਸ਼ਮੀਰ ਵਾਦੀ ਦੇ ਚਾਰ ਜ਼ਿਲਿ੍ਹਆਂ ਤੇ 8 ਸੀਟਾਂ ਜੰਮੂ ਖਿੱਤੇ ਦੇ ਤਿੰਨ ਜ਼ਿਲਿ੍ਹਆਂ ਵਿਚ ਪੈਂਦੀਆਂ ਹਨ। ਇੰਨ੍ਹਾਂ ਚੋਣਾਂ ਵਿਚ ਕੁੱਲ 219 ਉਮੀਦਵਾਰ ਆਪਣੀ ਕਿਸਮਤ ਅਜ਼ਾ ਰਹੇ ਹਨ ਤੇ ਜਿਸਦੇ ਲਈ ਚੋਣ ਕਮਿਸ਼ਨ ਵੱਲੋਂ ਕੁੱਲ 3276 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਗੌਰਤਲਬ ਹੈ ਕਿ ਸਾਲ 2019 ਦੇ ਅਗਸਤ ਮਹੀਨੇ ਵਿਚ ਧਾਰਾ 370 ਨੂੰ ਮਨਸੂਖ ਕਰਨ ਤੋਂ ਬਾਅਦ ਵੀ ਇਹ ਪਹਿਲੀਆਂ ਵਿਧਾਨ ਸਭਾ ਚੋਣਾਂ ਹਨ ਜਦ ਸੂਬੇ ਨੂੰ ਤੋੜ ਕੇ ਕੇਂਦਰੀ ਸ਼ਾਸਤ ਪ੍ਰਦੇਸ਼ ਵਿਚ ਬਦਲ ਦਿੱਤਾ ਗਿਆ ਹੈ। ਇਸਤੋਂ ਪਹਿਲਾਂ ਸਾਲ 2014 ਵਿਚ ਵਿਧਾਨ ਸਭਾ ਚੌਣਾਂ ਹੋਈਆਂ ਸਨ।
Share the post "10 ਸਾਲਾਂ ਬਾਅਦ ਜੰਮੂ-ਕਸ਼ਮੀਰ ’ਚ ਹੋ ਰਹੀ ਵੋਟਿੰਗ ਨੂੰ ਲੈ ਕੇ ਵੋਟਰਾਂ ਵਿਚ ਭਾਰੀ ਉਤਸ਼ਾਹ"