👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਗਲੀ ਨੰਬਰ 23 ਤੋਂ ਵਿਕਾਸ ਕਾਰਜ ਦਾ ਕਰਵਾਇਆ ਸ਼ੁਭ ਆਰੰਭ
Bathinda News: ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ੍ਰੀਮਤੀ ਅਮਨਦੀਪ ਕੌਰ ਦੇ ਵਾਰਡ ਨੰਬਰ 1 ਅਧੀਨ ਆਉਂਦੇ ਆਦਰਸ਼ ਨਗਰ ਵਿੱਚ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਪ੍ਰੀਮਿਕਸ ਕੰਮ ਦਾ ਸ਼ੁਭ ਆਰੰਭ ਕਰਵਾਇਆ। ਮੇਅਰ ਵੱਲੋਂ ਆਦਰਸ਼ ਨਗਰ ਦੀ ਗਲੀ ਨੰਬਰ 23 ਤੋਂ ਇਸ ਕੰਮ ਦੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਸ੍ਰੀ ਰਾਣਾ ਰਣਦੀਪ ਸਿੰਘ, ਸ੍ਰੀ ਅੰਕਿਤ ਸਹਿਗਲ, ਸ੍ਰੀ ਬਲਦੇਵ ਸਿੰਘ ਬੁੱਟਰ, ਮਾਸਟਰ ਦੀਵਾਨ ਸਿੰਘ, ਸ੍ਰੀ ਗੁਰਚਰਨ ਸਿੰਘ ਬਾਜਕ, ਸ੍ਰੀ ਬੋਹੜ ਸਿੰਘ ਚਹਿਲ, ਡਾ. ਨਿਰਮਲ ਸਿੰਘ, ਸ੍ਰੀ ਰਾਜਬਿੰਦਰ ਸਿੰਘ, ਸ੍ਰੀ ਜੁਗਰਾਜ ਸਿੰਘ ਮਾਨ, ਸ੍ਰੀ ਲਖਵੀਰ ਸਿੰਘ ਲੱਖਾ ਚਹਿਲ, ਸ੍ਰੀ ਮਨਪ੍ਰੀਤ ਸਿੰਘ ਮੰਨੀ, ਸ੍ਰੀ ਸਿਕੰਦਰ ਸਿੰਘ ਚਹਿਲ, ਸ੍ਰੀ ਗੱਗੂ ਚਹਿਲ, ਸ੍ਰੀ ਗੁਰਬਿੰਦਰ ਸਿੰਘ ਭਿੰਦਾ, ਸ੍ਰੀ ਮੋਹਨ ਸਿੰਘ, ਸ੍ਰੀ ਪਰਮੋਦ ਕੁਮਾਰ, ਸ੍ਰੀ ਰਮਨ ਸਿੰਘ ਚਹਿਲ, ਸ੍ਰੀ ਛਿੰਦਰਪਾਲ ਸਿੰਘ ਖਾਲਸਾ, ਸ੍ਰੀ ਸੁਖਦੇਵ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸੂਬੇਦਾਰ ਅਜੀਬ ਸਿੰਘ, ਸ੍ਰੀ ਬੇਅੰਤ ਸਿੰਘ, ਸ੍ਰੀ ਨਾਥਾ ਸਿੰਘ, ਸ੍ਰੀ ਹੰਨੀ ਗਿੱਲ, ਸ੍ਰੀ ਸੁਰਜੀਤ ਸਿੰਘ ਸੀਤਾ, ਸ੍ਰੀ ਲਖਬੀਰ ਸਿੰਘ ਬਰਾੜ, ਸ੍ਰੀ ਜਗਜੀਤ ਕੁਮਾਰ, ਸ੍ਰੀ ਤਾਰ ਸਿੰਘ ਢਿੱਲੋਂ, ਸ੍ਰੀ ਸ਼ਿਵਰਾਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਦਰਸ਼ ਨਗਰ ਦੀਆਂ ਸੜਕਾਂ ’ਤੇ ਕਰੀਬ 25 ਸਾਲਾਂ ਬਾਅਦ ਪ੍ਰੀਮਿਕਸ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਬਿਹਤਰ ਸੜਕਾਂ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਮੇਅਰ ਨੇ ਕਿਹਾ ਕਿ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਆਦਰਸ਼ ਨਗਰ ਦੀਆਂ ਵੱਖ-ਵੱਖ ਸੜਕਾਂ ’ਤੇ ਪ੍ਰੀਮਿਕਸ ਦਾ ਕੰਮ ਕਰਵਾਇਆ ਜਾ ਰਿਹਾ ਹੈ। ਇਸ ਨਾਲ ਇਲਾਕੇ ਦੀਆਂ ਸੜਕਾਂ ਦੀ ਹਾਲਤ ਵਿੱਚ ਸੁਧਾਰ ਹੋਵੇਗਾ ਅਤੇ ਸਥਾਨਕ ਵਸਨੀਕਾਂ ਨੂੰ ਆਉਣ-ਜਾਣ ਵਿੱਚ ਬਿਹਤਰ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਸੜਕਾਂ ਬੁਨਿਆਦੀ ਢਾਂਚੇ ਦਾ ਅਹਿਮ ਹਿੱਸਾ ਹਨ। ਇਸ ਲਈ ਨਗਰ ਨਿਗਮ ਵੱਲੋਂ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਵਿਕਾਸ ਕਾਰਜ ਲੰਬਿਤ ਹਨ, ਉੱਥੇ ਪਹਿਲ ਦੇ ਆਧਾਰ’ਤੇ ਕੰਮ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ 👉CM Bhagwant Mann ਨੂੰ ਮਿਲਣ ‘ਤੇ ਜਥੈਦਾਰ ਵੱਲੋਂ 2 SGPC ਮੈਂਬਰਾਂ ਵਿਰੁਧ ਕੀਤੀ ਕਾਰਵਾਈ ‘ਤੇ ਸਾਬਕਾ ਜਥੈਦਾਰ ਨੇ ਚੁੱਕੇ ਸਵਾਲ?
ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸਿਰਫ਼ ਚੋਣਵੇਂ ਇਲਾਕਿਆਂ ਤੱਕ ਵਿਕਾਸ ਕਾਰਜਾਂ ਨੂੰ ਸੀਮਤ ਰੱਖਣਾ ਨਹੀਂ, ਸਗੋਂ ਸ਼ਹਿਰ ਦੇ ਹਰ ਵਾਰਡ ਵਿੱਚ ਬਰਾਬਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਸਫਾਈ, ਸਟ੍ਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਪੜਾਅਵਾਰ ਢੰਗ ਨਾਲ ਹੱਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਦਿਸ਼ਾ ਵਿੱਚ ਨਗਰ ਨਿਗਮ ਬਠਿੰਡਾ ਵੱਲੋਂ ਵੀ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਗਤੀ ਦਿੱਤੀ ਜਾ ਰਹੀ ਹੈ।ਪ੍ਰੀਮਿਕਸ ਦਾ ਕੰਮ ਸ਼ੁਰੂ ਹੋਣ ’ਤੇ ਆਦਰਸ਼ ਨਗਰ ਦੇ ਵਸਨੀਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਸੜਕਾਂ ਦੇ ਨਿਰਮਾਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਕਰੀਬ 25 ਸਾਲਾਂ ਬਾਅਦ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ, ਸ੍ਰੀ ਰਾਣਾ ਰਣਦੀਪ ਸਿੰਘ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



