30 ਸਾਲਾਂ ਬਾਅਦ ਖਿਡਾਰੀਆਂ ਨੂੰ ਖੇਡ ਸਟੇਡੀਅਮ ਵਿੱਚ ਮਿਲਣ ਜਾ ਰਿਹਾ ਨਵਾਂ ਰਨਿੰਗ ਟਰੈਕ: ਮੇਅਰ ਪਦਮਜੀਤ ਸਿੰਘ ਮਹਿਤਾ

Date:

spot_img

👉ਮੇਅਰ ਸਾਹਿਬ ਦੀ ਮਦਦ ਨਾਲ ਖਿਡਾਰੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਜਲਦੀ ਹੱਲ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ
Bathinda News: ਲਗਭਗ 30 ਸਾਲਾਂ ਬਾਅਦ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਠਿੰਡਾ ਦੇ ਖਿਡਾਰੀਆਂ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਯਤਨਾਂ ਸਦਕਾ ਇੱਕ ਨਵਾਂ ਰਨਿੰਗ ਟਰੈਕ ਮਿਲਣ ਜਾ ਰਿਹਾ ਹੈ। ਅੱਜ ਮੇਅਰ ਸ੍ਰੀ ਮਹਿਤਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰੇ ਨੇ ਸਟੇਡੀਅਮ ਵਿੱਚ ਬਣਨ ਵਾਲੇ ਨਵੇਂ ਰਨਿੰਗ ਟਰੈਕ ਦੇ ਕੰਮ ਦਾ ਉਦਘਾਟਨ ਕੀਤਾ।

ਇਸ ਦੌਰਾਨ ਉਨ੍ਹਾਂ ਸਟੇਡੀਅਮ ਵਿੱਚ ਮੌਜੂਦ ਖਿਡਾਰੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੁਈਨਜ਼ ਲੈਂਡ ਵਿਖੇ ਸਮਾਗਮ 4 ਮਈ ਨੂੰ : ਪੂਨਮ ਸਿੰਘ 

ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਅੱਜ ਬਠਿੰਡਾ ਅਤੇ ਆਸ ਪਾਸ ਦੇ ਐਥਲੀਟਾਂ ਲਈ ਬਹੁਤ ਖੁਸ਼ੀ ਦਾ ਦਿਨ ਹੈ, ਕਿਉਂਕਿ ਕੁਝ ਦਿਨ ਪਹਿਲਾਂ ਬਠਿੰਡਾ ਅਤੇ ਆਸ ਪਾਸ ਦੇ ਐਥਲੀਟਾਂ ਨੇ ਉਨ੍ਹਾਂ ਨੂੰ ਮਿਲ ਕੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿੱਚ ਟਰੈਕ ਦੀ ਸਮੱਸਿਆ ਬਾਰੇ ਦੱਸਿਆ ਸੀ।

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿੱਚ ਲਗਭਗ 30 ਸਾਲ ਪਹਿਲਾਂ ਇੱਕ ਰਨਿੰਗ ਟਰੈਕ ਬਣਾਇਆ ਗਿਆ ਸੀ, ਜਿਸਦੀ ਹਾਲਤ ਬਹੁਤ ਮਾੜੀ ਸੀ, ਜਿਸ ਕਾਰਨ ਕਈ ਖਿਡਾਰੀਆਂ ਨੂੰ ਗੋਡਿਆਂ ਵਿੱਚ ਦਰਦ ਹੋਣ ਲੱਗ ਪਿਆ ਅਤੇ ਕਈ ਖਿਡਾਰੀ ਗੰਭੀਰ ਜ਼ਖਮੀ ਵੀ ਹੋਏ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਕਿਹਾ ਕਿ ਉਪਰੋਕਤ ਸਮੱਸਿਆ ਦੇ ਹੱਲ ਲਈ, ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਮਿਲ ਕੇ ਸਮੱਸਿਆ ਦੇ ਹੱਲ ਲਈ ਅਪੀਲ ਕੀਤੀ ਸੀ ਅਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਇੱਕ ਨਵਾਂ ਰਨਿੰਗ ਟਰੈਕ ਬਣਾਉਣ ਦੇ ਕੰਮ ਦੀ ਆਗਿਆ ਦੇ ਦਿੱਤੀ, ਅੱਜ ਇਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਨਿੰਗ ਟਰੈਕ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਅਗਲੇ 1 ਮਹੀਨੇ ਦੇ ਅੰਦਰ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਆ ਕੇ ਖੇਡਾਂ ਦਾ ਆਨੰਦ ਮਾਣਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਤਾਂ ਜੋ ਇੱਕ ਸਾਫ਼-ਸੁਥਰਾ ਅਤੇ ਸਵੱਛ ਸਮਾਜ ਸਥਾਪਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਸੁਖਪਾਲ ਸਿੰਘ (ਪਾਲ ਬਾਬਾ) ਬਣੇ Bathinda Bar Clerk Association ਦੇ ਨਵੇਂ ਪ੍ਰਧਾਨ

Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ...

ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ

Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ...